ਦਿੱਲੀ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਤਿਆਰੀ, ਕਣਕ ਦਾ ਮੁੱਲ 2616 ਤੇ ਝੋਨੇ ਦਾ 2667 ਰੁਪਏ ਹੋਵੇਗਾ

1027

ਦਿੱਲੀ ਸਰਕਾਰ ਵੱਲੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਤਿਆਰੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਸਲਾਂ ਦੀ ਲਾਗਤ ਕੀਮਤ ਤੋਂ 50 ਫ਼ੀਸਦੀ ਵੱਧ ਭਾਅ ਦਿੱਤੇ ਜਾ ਸਕਣ। ਖ਼ਬਰਾਂ ਅਨੁਸਾਰ ‘ਮੁੱਖ ਮੰਤਰੀ ਕਿਸਾਨ ਮਿੱਤਰ ਯੋਜਨਾ’ ਤਹਿਤ ਕਿਸਾਨਾਂ ਨੂੰ ਫਸਲਾਂ ਦੇ ਲਾਗਤ ਤੋਂ 50 ਫ਼ੀਸਦੀ ਜ਼ਿਆਦਾ ਘੱਟੋ-ਘੱਟ ਕੀਮਤ ਦਿੱਤੀ ਜਾਵੇਗੀ ਜਿਸ ਨਾਲ ਕਣਕ ਦਾ ਮੁੱਲ ਕਰੀਬ 2616 ਰੁਪਏ ਤੇ ਝੋਨੇ ਦਾ 2667 ਰੁਪਏ ਪ੍ਰਤੀ ਕੁਵਿੰਟਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦਾ ਪ੍ਰਸਤਾਵਿਤ ਘੱਟੋ-ਘੱਟ ਮੁੱਲ ਕੇਂਦਰ ਵੱਲੋਂ ਐਲਾਨੇ 776 ਰੁਪਏ ਤੋਂ ਵਧ ਤੇ ਝੋਨੇ ਦੇ 897 ਰੁਪਏ ਦੇ ਐਲਾਨੇ ਮੁੱਲ ਤੋਂ ਜ਼ਿਆਦਾ ਹੈ। ਸਰਕਾਰ ਵੱਲੋਂ ਐਤਵਾਰ ਨੂੰ ਦੱਸਿਆ ਗਿਆ ਕਿ ਸਾਰੀਆਂ ਧਿਰਾਂ ਤੇ ਤੱਥਾਂ ਦੇ ਵਿਚਾਰਾਂ ਦੇ ਆਧਾਰਤ ਕਣਕ ਤੇ ਝੋਨੇ ਦੀ ਘੱਟੋ-ਘੱਟ ਕੀਮਤ ਤੈਅ ਕੀਤੀ ਗਈ ਹੈ ਕਿਉਂਕਿ ਹੋਰ ਰਾਜਾਂ ਦੇ ਮੁਕਾਬਲੇ ਦਿੱਲੀ ਵਿੱਚ ਉਤਪਾਦਨ ਲਾਗਤ ਜ਼ਿਆਦਾ ਹੈ।
ਦਿੱਲੀ ਦੇ ਕਿਰਤ ਮੰਤਰੀ ਗੋਪਾਲ ਰਾਇ ਨੇ ਵਿਕਾਸ ਮਹਿਕਮੇ ਅਧਿਕਾਰੀਆਂ ਨੂੰ ਇਕ ਨੋਟ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਜੋ ਕੈਬਨਿਟ ਮੀਟਿੰਗ ਵਿੱਚ ਰੱਖੇ ਜਾਣਗੇ।
ਫ਼ੈਸਲੇ ਨੂੰ ਜੇਕਰ ਲਾਗੂ ਕੀਤਾ ਜਾਂਦਾ ਹੈ ਤਾਂ 96।38 ਕਰੋੜ ਦਾ ਵਾਧੂ ਬੋਝ ਸਰਕਾਰੀ ਖ਼ਜ਼ਾਨੇ ’ਤੇ ਪਵੇਗਾ ਤੇ 20 ਹਜ਼ਾਰ ਕਿਸਾਨਾਂ ਨੂੰ ਲਾਭ ਹੋਵੇਗਾ।

Real Estate