ਅੱਜ ਸਵੇਰੇ ਭਾਰਤੀ ਏਅਰਫੋਰਸ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ’ਤੇ ਹਵਾਈ ਹਮਲੇ ਕੀਤੇ ਤੇ ਇਸ ਮਗਰੋਂ ਭਾਰਤ-ਪਾਕਿ ਸਰਹੱਦ ਤੇ ਜੰਮੂ-ਕਸ਼ਮੀਰ ਨਾਲ ਲੱਗਦੇ ਪਠਾਨਕੋਟ ਦੇ ਸਰਹੱਦੀ ਇਲਾਕਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਾਮਿਆਲ ਦੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਨਾਕਿਆਂ ’ਤੇ ਵੀ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ। ਭਾਰਤ ਦੇ ਸਰਹੱਦੀ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਵਿੱਚ ਪੁਲਵਾਮਾ ਹਮਲੇ ਦੀ ਜ਼ਿੰਮੇਦਾਰੀ ਲੈਣ ਵਾਲੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ’ਤੇ ਕੀਤੀ ਕਾਰਵਾਈ ਤੇ ਭਾਰਤੀ ਫੌਜ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤੀ ਹਵਾਈ ਫੌਜ ਵੱਲੋਂ ਐਲਓਸੀ ਦੇ ਪਾਰ ਜਾ ਕੇ ਕੀਤੇ ਹਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਤੇ ਅੱਤਵਾਦੀ ਸੰਗਠਨਾਂ ਨੂੰ ਬਹੁਤ ਹੀ ਲੋੜੀਂਦਾ ਸੰਕੇਤ ਭੇਜਿਆ ਹੈ। ਪੁਲਵਾਮਾ ਹਮਲੇ ਤੋਂ ਬਾਅਦ ਇਹ ਕਾਰਵਾਈ ਬੇਹੱਦ ਜ਼ਰੂਰੀ ਸੀ।
ਸਿੱਧੂ ਤੇ ਕੈਪਟਨ ਵੱਲੋਂ ਹਵਾਈ ਹਮਲੇ ਦੀ ਸ਼ਲਾਘਾ : ਸਰਹੱਦੀ ਇਲਾਕਿਆਂ ‘ਚ ਸਹਿਮ
Real Estate