ਤਿੰਨ ਦਿਨ ਸਰਹੱਦੀ ਇਲਾਕੇ ‘ਚ ਰਹਿਣਗੇ ਕੈਪਟਨ ਅਮਰਿੰਦਰ ਸਿੰਘ

898

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਸਰਕਾਰ ਦੇ ਵਿਸ਼ਵਾਸ ਪੈਦਾ ਕਰਨ ਦੇ ਕਦਮਾਂ ਵਜੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਰਹਿਣਗੇ। ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਪੁਲਵਾਮਾ ਹਮਲੇ ਤੋਂ ਬਾਅਦ ਹਵਾਈ ਫੌਜ ਵੱਲੋਂ ਕੀਤੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ । ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਿਤੀ ਦੀਆਂ ਜ਼ਮੀਨੀ ਹਕੀਕਤਾਂ ਦਾ ਅਨੁਮਾਨ ਲਾਉਣ ਲਈ ਨਾਜ਼ੁਕ ਸਰਹੱਦੀ ਇਲਾਕਿਆਂ ਵਿੱਚ ਡੇਰਾ ਲਾਉਣ ਦਾ ਫੈਸਲਾ ਕੀਤਾ । ਮੁੱਖ ਮੰਤਰੀ ਅੱਜ ਪਠਾਨਕੋਟ ਲਈ ਰਵਾਨਾ ਹੋਣਗੇ ਅਤੇ ਇਸ ਜ਼ਿਲ੍ਹੇ ਅਤੇ ਅੰਮਿ੍ਤਸਰ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਦਾ ਸੜਕ ਰਾਹੀਂ ਦੌਰਾ ਕਰਨਗੇ । ਅਗਲੇ ਦਿਨ ਉਹ ਤਰਨ ਤਾਰਨ ਇਲਾਕੇ ਵਿੱਚ ਜਾਣਗੇ ਅਤੇ ਰਾਤ ਫਰੀਦਕੋਟ ਵਿਖੇ ਠਹਿਰਨਗੇ । ਕੈਪਟਨ ਅਮਰਿੰਦਰ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਸ਼ੁਕਰਵਾਰ ਨੂੰ ਵਾਪਸ ਚੰਡੀਗੜ੍ਹ ਆਉਣਗੇ । ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੇ ਭੈਅ ਵਿੱਚ ਨਾ ਆਉਣ ਅਤੇ ਸਰਹੱਦੀ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਨਾ ਕੱਢਣ ਦਾ ਫੈਸਲਾ ਕੀਤਾ ਗਿਆ । ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਸਰਜੀਕਲ ਸਟ੍ਰਾਈਕ ਦਾ ਪੂਰਾ ਸਮਰਥਨ ਕਰਦਿਆਂ ਕਿਹਾ,”ਭਾਰਤ ਹਵਾਈ ਫੌਜ ਨੇ ਵੱਡਾ ਮਾਅਰਕਾ ਮਾਰਿਆ ਹੈ ।

Real Estate