ਲਾਹੌਰ, ਮੁਲਤਾਨ ਸਮੇਤ ਬਾਕੀ ਸਰਹੱਦੀ ਏਅਰਪੋਰਟ ਪਾਕਿਸਤਾਨ ਵੱਲੋਂ ਬੰਦ

3119

ਭਾਰਤ ਅਤੇ ਪਾਕਿਸਤਾਨ ਵਿਚਾਲੇ ਸਰਹੱਦ ‘ਤੇ ਚੱਲ ਰਹੇ ਤਣਾਅ ਵਿਚਾਲੇ ਪਾਕਿਸਤਾਨ ਨੇ ਵੀ ਆਪਣੇ ਪੰਜ ਵੱਡੇ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਹੈ। ਖ਼ਬਰਾਂ ਮੁਤਾਬਕ ਪਾਕਿਸਤਾਨ ਨੇ ਲਾਹੌਰ, ਮੁਲਤਾਨ, ਫੈਸਲਾਬਾਦ, ਸਿਆਲਕੋਟ ਅਤੇ ਇਸਲਾਮਾਬਾਦ ਹਵਾਈ ਅੱਡਿਆਂ ਤੋਂ ਸਾਰੀਆਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ਨੂੰ ਵੀ ਅਲਰਟ ‘ਤੇ ਰੱਖਿਆ ਹੈ।
ਖ਼ਬਰਾਂ ਹਨ ਕਿ ਪਾਕਿਸਤਾਨ ਨੇ ਅੱਜ ਸੰਸਦ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਹੈ। ਇਸ ਬੈਠਕ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਹਵਾਈ ਫ਼ੌਜ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਹਵਾਈ ਹਮਲਾ ਕੀਤਾ ਸੀ।

Real Estate