ਭਾਰਤ ਨੇ ਵਾਪਸ ਮੰਗਿਆ ਆਪਣਾ ਪਾਇਲਟ

1064

ਭਾਰਤੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨੀ ਹਿਰਾਸਤ ਵਿੱਚ ਮੌਜੁਦ ਭਾਰਤੀ ਹਵਾਈ ਫ਼ੌਜ ਦੇ ਪਾਇਲਟ ਨੂੰ ਤੁਰੰਤ ਰਿਹਾਅ ਕਰਨ ਦੀ ਪਾਕਿ ਸਰਕਾਰ ਨੂੰ ਅਪੀਲ ਕੀਤੀ ਹੈ। ਖ਼ਬਰ ਏਜੰਸੀ ਏਐੱਨਆਈ ਨੇ ਟਵੀਟ ਕਰ ਕੇ ਦੱਸਿਆ ਕਿ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਵੇ ਕਿ ਹਵਾਈ ਫ਼ੌਜ ਦੇ ਪਾਇਲਟ ਨੂੰ ਹਿਰਾਸਤ ਵਿੱਚ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ।
ਇਸ ਦੌਰਾਨ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੇ ਡਿਪਟੀ ਹਾਈ–ਕਮਿਸ਼ਨਰ ਸਈਅਦ ਹੈਦਰ ਸ਼ਾਹ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਤੇ ਉਸ ਦੇ ਦੇਸ਼ ਦੀ ਹਵਾਈ ਫ਼ੌਜ ਵੱਲੋਂ ਭਾਰਤੀ ਵਾਯੂਮੰਡਲ ਦੀ ਕੀਤੀ ਉਲੰਘਣਾ ਲਈ ਵਿਰੋਧ ਦਰਜ ਕੀਤਾ।

Real Estate