ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਦੌਰਾਨ ਖੇਮਕਰਨ ਸੈਕਟਰ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ। ਕੈਪਟਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡਾਂ ‘ਚ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ‘ਤੇ ਤਸੱਲੀ ਪ੍ਰਗਟ ਕਰਦਿਆਂ ਲਿਖਿਆ ਕਿ ਸਾਡੇ ਫ਼ੌਜੀ, ਪੁਲਿਸ ਤੇ ਪ੍ਰਸ਼ਾਸਨ ਪੂਰੇ ਜੋਸ਼ ਤੇ ਹੋਸ਼ ਵਿੱਚ ਹਨ। ਲੋਕਾਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ ਤੇ ਹਿੰਮਤ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
ਮੁੱਖ ਮੰਤਰੀ ਨੇ ਡਿਫੈਂਸ ਡਰੇਨ ਨਾਲ ਲੱਗਦੇ ਪਿੰਡ ਖੇਮਕਰਨ, ਮਹਿੰਦੀਪੁਰ, ਕਲਸ, ਮਸਤਗੜ੍ਹ, ਠੱਟੀ ਜੈਮਲ ਸਿੰਘ, ਪੱਤੀ ਪਲੋਆ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਾਸੀਆਂ ਨੂੰ ਮਿਲ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਡਿਫੈਂਸ ਲਾਇਨ ‘ਤੇ ਮਿਲਟਰੀ ਵੱਲੋਂ ਲਗਾਈ ਵਿਸ਼ੇਸ਼ ਦੂਰਬੀਨ ਰਾਹੀਂ ਸਰਹੱਦ ਦਾ ਨਿਰੀਖਣ ਕੀਤਾ ਤੇ ਹਾਲਤਾਂ ਦੀ ਜਾਣਕਾਰੀ ਲਈ।
ਸਰਹੱਦੀ ਇਲਾਕਿਆਂ ਦੇ ਦੌਰੇ ਤੇ ਮੁੱਖ ਮੰਤਰੀ
Real Estate