ਸੈਣੀ ਦੀ ਪਟੀਸ਼ਨ ਖਾਰਜ ਹੋਣ ਨਾਲ ਕੈਪਟਨ ਨੂੰ ਮਿਲੀ ਰਾਹਤ

1004

ਬਹੁਚਰਚਿਤ ਸਿਟੀ ਸੈਂਟਰ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਪਾਈ ਪਟੀਸ਼ਨ ਨੂੰ ਲੁਧਿਆਣਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਖਾਰਜ ਕਰ ਦਿੱਤਾ।ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਮੁਤਾਬਕ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਉਹ ਹੁਣ ਹਾਈਕੋਰਟ ਦਾ ਰੁਖ ਕਰਨਗੇ। ਹਾਲਾਂਕਿ ਸਿਟੀ ਸੈਂਟਰ ਮਾਮਲੇ ‘ਚ ਅਗਲੀ ਤਰੀਕ 28 ਮਾਰਚ ਪਈ ਹੈ।ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਸਿਮਰਨਜੀਤ ਬੈਂਸ ਤੇ ਸਾਬਕਾ ਐਸਐਸਪੀ ਵਿਜੀਲੈਂਸ ਦੀਆਂ ਅਰਜ਼ੀਆਂ ਵੀ ਰੱਦ ਕਰ ਦਿੱਤੀਆਂ ਹਨ। ਇਸ ਕੇਸ ਵਿੱਚ ਵਿਜੀਲੈਂਸ ਨੇ ਆਪਣੀ ਕਲੋਜ਼ਰ ਰਿਪੋਰਟ ਦਾਇਰ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਹੁਣ ਸਾਬਕਾ ਡੀਜੀਪੀ ਦੀ ਅਰਜ਼ੀ ਰੱਦ ਹੋਣ ਨਾਲ ਸੀਐਮ ਕੈਪਟਨ ਵੀ ਨੂੰ ਰਾਹਤ ਮਿਲੀ ਹੈ।

Real Estate