ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨ ਵੱਲੋਂ ਰਿਹਾ ਕੀਤੇ ਜਾ ਰਹੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਦਾ ਸਵਾਗਤ ਕਰਨ ਵਾਹਗਾ ਬਾਰਡਰ ‘ਤੇ ਨਹੀਂ ਜਾ ਸਕਣਗੇ। ਉਨ੍ਹਾਂ ਵੱਲੋਂ ਇਸ ਦਾ ਕਾਰਨ ਪ੍ਰੋਟੋਕਾਲ ਸੰਬੰਧੀ ਮੁੱਦਾ ਦੱਸਿਆ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਉਹ ਪਾਕਿਸਤਾਨ ਵੱਲੋਂ ਰਿਹਾਅ ਕੀਤੇ ਜਾ ਰਹੇ ਭਾਰਤੀ ਹਵਾਈ ਫ਼ੌਜ ਦੇ ਵਿੰਗ ਕਮਾਂਡਰ ਨੂੰ ਲੈਣ ਲਈ ਅਟਾਰੀ-ਵਾਹਗਾ ਸਰਹੱਦ ‘ਤੇ ਜਾਣਗੇ, ਪਰ ਪ੍ਰੋਟੋਕਾਲ ਇਸ ਵਿੱਚ ਅੜਿੱਕਾ ਬਣ ਗਿਆ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਅਭਿਨੰਦਨ ਵਰਤਮਾਨ ਨੂੰ ਲੈਣ ਲਈ ਬਾਰਡਰ ‘ਤੇ ਨਹੀਂ ਜਾਣਗੇ।ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਕੈਪਟਨ ਨਿਯਮਾਂ ਦੀ ਉਲੰਘਣਾ ਕਾਰਨ ਅਭਿਨੰਦਨ ਨੂੰ ਲੈਣ ਨਹੀਂ ਜਾ ਰਹੇ। ਜਦੋਂ ਵੀ ਕੋਈ ਜੰਗੀ ਕੈਦੀ ਦੀ ਵਤਨ ਵਾਪਸੀ ਕੀਤੀ ਜਾਂਦੀ ਹੈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਹੁੰਦੀ ਹੈ। ਫਿਰ ਸੰਖੇਪ ਗੱਲਬਾਤ ਹੁੰਦੀ ਹੈ, ਜਿਸ ਤੋਂ ਬਾਅਦ ਉਹ ਅੱਗੇ ਜਾ ਸਕਦੇ ਹਨ। ਜੇਕਰ ਕੈਪਟਨ ਜਾਂਦੇ ਹਨ ਤਾਂ ਇਹ ਨਿਯਮ ਟੁੱਟ ਜਾਣਗੇ। ਇਸ ਲਈ ਮੁੱਖ ਮੰਤਰੀ ਨੇ ਆਪਣਾ ਸਰਹੱਦੀ ਦੌਰਾ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ।
ਕੈਪਟਨ ਦੀ ਭਾਰਤੀ ਪਾਇਲਟ ਦੀ ਸਵਾਗਤ ਕਰਨ ਦਾ ਇੱਛਾ ਨਹੀਂ ਹੋਈ ਪੂਰੀ
Real Estate