‘ਆਪ’ ਤੇ ਟਕਸਾਲੀ ਦਲ ਵਿਚਕਾਰ ਸਮਝੌਤੇ ਦੀਆਂ ਖ਼ਬਰਾਂ : ਬਠਿੰਡਾ ਸੀਟ ਤੋਂ ਲੜਨਗੇ ਟਕਸਾਲੀ !

1435

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਆਮ ਆਦਮੀ ਪਾਰਟੀ ਇਕੱਠੇ ਚੋਣ ਲੜਨਗੇ। ਆਮ ਆਦਮੀ ਪਾਰਟੀ ਤੇ ਅਕਾਲੀ ਦਲ ਟਕਸਾਲੀ ਦੀ ਆਪਸੀ ਸਮਝੌਤਾ ਸਿਰੇ ਚੜ੍ਹਨ ਦੀਆਂ ਖ਼ਬਰਾਂ ਹਨ, ਸਿਰਫ ਰਸਮੀ ਐਲਾਨ ਕਰਨਾ ਹੀ ਬਾਕੀ ਹੈ। ਹਿੰਦੁਸਤਾਨ ਟਾਈਮਜ਼ ਖ਼ਬਰ ਅਨੁਸਾਰ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਅਕਾਲੀ ਦਲ ਟਕਸਾਲੀ ਦੀ ਅੰਮ੍ਰਿਤਸਰ ਵਿਚ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਦੋਵੇਂ ਪਾਰਟੀਆਂ ਦੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਇਕੱਠੇ ਹੋ ਕੇ ਲੜਨ ਵਾਸਤੇ ਸਹਿਮਤੀ ਬਣ ਗਈ ਹੈ।ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਅਨੁਸਾਰ ਉਨ੍ਹਾਂ ਖਡੂਰ ਸਾਹਿਬ, ਫਿਰੋਜ਼ਪੁਰ, ਬਠਿੰਡਾ ਅਤੇ ਅੰਨਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵੱਲੋਂ ਪਹਿਲਾਂ ਹੀ ਅਨੰਦਪੁਰ ਸਾਹਿਬ ਸੀਟ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸਬੰਧੀ ਅਕਾਲੀ ਆਗੂ ਨੇ ਕਿਹਾ ਕਿ ਇਸ ਸੀਟ ਸਬੰਧੀ ਸਹਿਮਤੀ ਬਣਾ ਲਈ ਜਾਵੇਗੀ।

Real Estate