ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ‘ਤੇ ਫਰੀਦਕੋਟ ਅਦਾਲਤ ਨੇ ਸ਼ਨਿੱਚਰਵਾਰ ਨੂੰ ਸੁਣਵਾਈ ਕਰਦਿਆਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਸਾਬਕਾ ਪੁਲਿਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਜ਼ਮਾਨਤ ਲੈਣ ਲਈ ਹਾਈਕੋਰਟ ਚ ਅਪੀਲ ਕਰਨ ਦੀ ਵੀ ਗੱਲ ਕਹੀ ਹੈ।
ਬਹਿਬਲ ਕਲਾਂ ਗੋਲੀਕਾਂਡ ਵਿੱਚ ਮੁਲਜ਼ਮ ਤੇ ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੇ 25 ਫਰਵਰੀ 2019 ਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਵਿੱਚ ਆਪਣੀ ਨਿਯਮਤ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ।
ਚਰਨਜੀਤ ਸ਼ਰਮਾ ਨੂੰ ਬੀਤੀ 27 ਜਨਵਰੀ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ਗਾਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। 6 ਫ਼ਰਵਰੀ ਤੱਕ ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਰੱਖਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਵੇਲੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਕੈਦ ਹਨ।
ਬਹਿਬਲ ਕਲਾਂ ਕਾਂਡ ਦੇ ਤਿੰਨ ਹੋਰ ਮੁਲਜ਼ਮਾਂ ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਤੇ ਸਬ–ਇੰਸਪੈਕਟਰ ਅਮਰਜੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਕੋਰਟ ਤੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।
ਬਹਿਬਲ ਕਲਾਂ ਗੋਲੀਕਾਂਡ : ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮੇ ਨੂੰ ਕੋਈ ਰਾਹਤ ਨਹੀਂ ,ਜਮਾਨਤ ਅਰਜੀ ਰੱਦ
Real Estate