ਅਕਾਲੀਆਂ ਦਾ ਸੰਸਦ ਮੈਂਬਰ ਘੁਬਾਇਆ ਛੱਡ ਗਿਆ ਪਾਰਟੀ

ਅਕਾਲੀ ਦਲ (ਬਾਦਲ) ਦੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਛੱਡ ਦਿੱਤੀ ਹੈ। ਘੁਬਾਇਆ ਨੇ ਦਾਅਵਾ ਕੀਤਾ ਹੈ ਕਿ ਮੈਂ ਪਾਰਟੀ ਛੱਡੀ ਹੈ, ਜਦਕਿ ਅਕਾਲੀ ਦਲ ਨੇ ਪ੍ਰੈੱਸ ਬਿਆਨ ਜਾਰੀ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਘੁਬਾਇਆ ਨੇ ਆਪਣੇ ਅਸਤੀਫ਼ੇ ਵਿੱਚ ਕਿਹਾ ਹੈ ਕਿ ਉਹ ਪਾਰਟੀ ਦੀਆਂ ਗ਼ਲਤ ਨੀਤੀਆਂ ਕਰਕੇ ਛੱਡ ਰਹੇ ਹਨ। ਹਾਲਾਂਕਿ, ਘੁਬਾਇਆ ਦੇ ਅਸਤੀਫ਼ੇ ਦੀ ਖ਼ਬਰ ਆਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈੱਸ ਬਿਆਨ ਜਾਰੀ ਹੋ ਗਏ।ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਾਦਲ ਨੇ ਪਾਰਟੀ ਦੇ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ ਹੈ।

Real Estate