ਪੰਜਾਬ ਵਿਚਲੇ ਨਸੇ਼ ਦੇ ਵੱਡੇ ਮਗਰਮੱਛਾ ਨੂੰ ਫੜ੍ਹਨ ਲਈ ਰਾਹੁਲ ਗਾਂਧੀ ਦੀ ਮੋਦੀ ਨੂੰ ਅਪੀਲ

1433

ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਵਿਚਲੀ ਮੋਗਾ ਰੈਲੀ ਦੌਰਾਨ ਅਕਾਲੀ ਦਲ(ਬਾਦਲ) ਨੂੰ ਨਿਸ਼ਾਨੇ ‘ਤੇ ਲੈਂਦਿਆਂ ਨਸ਼ਿਆਂ ਦੇ ਮਾਮਲੇ ‘ਤੇ ਵੱਡੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਰਾਹੁਲ ਗਾਂਧੀ, ਮੋਦੀ ਸਰਕਾਰ ‘ਤੇ ਤੰਜ਼ ਕੱਸਦੇ ਕੱਸਦੇ ਆਪਣੀ ਹੀ ਸਰਕਾਰ ਦੀ ਕਿਰਕਿਰੀ ਕਰ ਗਏ। ਜਿਸ ਦਾ ਸਿੱਧਾ ਸੰਕੇਤ ਇਹ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਨਸ਼ੇ ਦੇ ਮਗਰਮੱਛਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਪੰਜਾਬ ਦੀਆਂ ਵੱਡੀਆਂ ਮੱਛੀਆਂ ਤੇ ਮਗਰਮੱਛਾਂ ਉੱਪਰ ਕਾਰਵਾਈ ਕਿਓਂ ਨਹੀਂ ਕਰਵਾਉਂਦੀ। ਰਾਹੁਲ ਗਾਂਧੀ ਨੇ ਕਿਹਾ ਕਿ ਜਦ ਉਨ੍ਹਾਂ ਨਸ਼ੇ ਦਾ ਮਸਲਾ ਚੁੱਕਿਆ ਸੀ ਤਾਂ ਅਕਾਲੀਆਂ ਨੇ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਨਸ਼ੇ ਦਾ ਲੱਕ ਤੋੜਿਆ ਹੈ ਪਰ ਮੋਦੀ ਸਰਕਾਰ ਨੂੰ ਉਹ ਅਪੀਲ ਕਰਦੇ ਹਨ ਕਿ ਈਡੀ ਨੂੰ ਕਹਿ ਕੇ ਪੰਜਾਬ ਦੇ ਇਨ੍ਹਾਂ ਵੱਡੇ ਮਗਰਮੱਛਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

Real Estate