ਬਹਿਬਲਕਲਾਂ ਗੋਲੀਕਾਂਡ: ਅਕਾਲੀਆਂ ਨੇ ਕੀਤਾ SIT ਦਾ ਬਾਈਕਾਟ

1203

ਅਕਾਲੀ ਦਲ (ਬਾਦਲ) ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੋਟਕਪੁਰਾ ਨਹਿਬਲ ਕਲਾਂ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਐੱਸਆਈ ਟੀ ਦੇ ਬਾਇਕਾਟ ਦਾ ਐਲਾਨ ਕੀਤਾ ਹੈ। ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ‘ਤੇ ਅਕਾਲੀ ਦਲ ਨੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਆਸੀ ਦਖਲ ਅੰਦਾਜ਼ੀ ਨਾਲ ਐੱਸ।ਆਈ।ਟੀ ਚੱਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਐੱਸ।ਆਈ।ਟੀ ਮੁਖੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਬਦਲਾਖੋਰੀ ਦਾ ਰਾਹ ਛੱਡਣ ਦੀ ਚਿਤਾਵਨੀ ਦਿੱਤੀ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ। ਇਸ ਮੌਕੇ ਅਕਾਲੀ ਦਲ ਆਗੂ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਾਰਟੀ ਵੱਲੋਂ ਪੁਲੀਸ ਅਫ਼ਸਰਾਂ ’ਤੇ ਭਰੋਸਾ ਕਰਦਿਆਂ ਸਿਟ ਨੂੰ ਸਹਿਯੋਗ ਦਿੱਤਾ ਗਿਆ ਸੀ ਕਿ ਜਾਂਚ ਵਿਚ ਲੱਗੇ ਪੁਲੀਸ ਅਧਿਕਾਰੀ ਪੇਸ਼ੇਵਰ ਤਰੀਕੇ ਨਾਲ ਸਾਰੇ ਮਾਮਲੇ ਦੀ ਜਾਂਚ ਕਰਨਗੇ ਪ੍ਰੰਤੂ ਜਿਸ ਤਰੀਕੇ ਨਾਲ ਮੁੱਖ ਮੰਤਰੀ ਅਤੇ ਬਾਕੀ ਮੰਤਰੀਆਂ ਦੇ ਨਿਰਦੇਸ਼ਾਂ ਉੱਤੇ ਇਹ ਜਾਂਚ ਕੀਤੀ ਜਾ ਰਹੀ ਹੈ, ਉਸ ਨੇ ਸਮੁੱਚੀ ਜਾਂਚ ਨੂੰ ਡਰਾਮਾ ਬਣਾ ਕੇ ਰੱਖ ਦਿੱਤਾ ਹੈ।
ਅਕਾਲੀ ਆਗੂਆਂ ਨੇ ਕਿਹਾ ਕਿ ਜਲਦੀ ਹੀ ਅਕਾਲੀ-ਭਾਜਪਾ ਵਫ਼ਦ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕਰੇਗਾ। ਅਕਾਲੀ ਦਲ ਦੇ ਉਕਤ ਆਗੂਆਂ ਨੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਕੋਟਕਪੂਰਾ ਘਟਨਾ ਲਈ ਲਈ ਝੂਠਾ ਫਸਾਉਣ ਦੇ ਦੋਸ਼ ਲਾਉਂਦਿਆਂ ਇਸ ਦੀ ਨਿਖੇਧੀ ਕੀਤੀ। ਦੋਵੇਂ ਕੇਸ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਸਿੱਧੀ ਨਿਗਰਾਨੀ ਵਾਲੀ ਕਿਸੇ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੇ ਜਾਣ।

Real Estate