ਡੇਰਾ ਮੁਖੀ ਨੂੰ ਮੁਆਫ਼ੀ ਦੇਣ ਵੇਲੇ ਕਿਉਂ ਨਹੀਂ ਬੋਲੇ ਜਥੇਦਾਰ ਇਕਬਾਲ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਲਈ ਵੀ ਰਾਜ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ’ਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਕਾਰਵਾਈ ਜਾਂਚ ਰਿਪੋਰਟ ਦੇ ਆਧਾਰ ’ਤੇ ਹੋਈ ਹੈ। ਡੇਰਾ ਮੁਖੀ ਮੁਆਫੀ ਦੇਣ ਬਾਰੇ ਇਕਬਾਲ ਸਿੰਘ ਵੱਲੋਂ ਕੀਤੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਡੇਰਾ ਮੁਖੀ ਬਾਰੇ ਅਜਿਹੀਆਂ ਗੱਲਾਂ ਦਾ ਪਤਾ ਸੀ ਤਾਂ ਉਹ ਪਹਿਲਾਂ ਕਿਉਂ ਨਹੀ ਬੋਲੇ। ਇਕਬਾਲ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਤੋਂ ਆਪਣੀ ਜਾਨ ਨੂੰ ਖਤਰਾ ਦੱਸਣ ਬਾਰੇ ਉਨ੍ਹਾਂ ਕਿਹਾ ਕਿ ਇਹ ਬੇਬੁਨਿਆਦ ਗੱਲਾਂ ਹਨ, ਜੋ ਉਨ੍ਹਾਂ ਨੂੰ ਸ਼ੋਭਾ ਨਹੀ ਦਿੰਦੀਆਂ। ਉਨ੍ਹਾਂ ਗਿਆਨੀ ਇਕਬਾਲ ਸਿੰਘ ਨੂੰ ਤਖਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ ਹਟਾਉਣ ਦਾ ਫੈਸਲਾ ਬਿਲਕੁਲ ਦਰੁਸਤ ਹੈ, ਕਿਉਂਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਪਿਛਲੇ ਕਾਫੀ ਸਮੇਂ ਤੋਂ ਆ ਰਹੀਆਂ ਸਨ।

Real Estate