ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਜਲਦ : ਕੈਪਟਨ ਜਾਖੜ ਨੇ ਦਿੱਲੀ ਲਗਾਏ ਡੇਰੇ

1112

ਅੱਜ ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਆਮ ਸੰਸਦੀ ਚੋਣਾਂ ਦਾ ਐਲਾਨ ਹੋ ਗਿਆ ਤੇ 25 ਮਾਰਚ ਤੱਕ ਸਭ ਉਮੀਦਵਾਰਾਂ ਨੇ ਕਾਗਜ਼ ਭਰਨੇ ਹਨ । ਇਸ ਤੇ ਸਿਆਸੀ ਪਾਰਟੀਆਂ ਦੀ ਹਲਚਲ ਅਚਾਨਕ ਤੇਜ਼ ਹੋ ਗਈ ਹੈ। ਜਾਬਤਾ ਲੱਗਣ ਤੋਂ ਪਹਿਲਾਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਬਾਰੇ ਕੋਈ ਅੰਤਿਮ ਫ਼ੈਸਲਾ ਲੈਣ ਲਈ ਕਾਂਗਰਸ ਨੇ ਦਿੱਲੀ ਵਿੱਚ ਮੀਟਿੰਗ ਕੀਤੀ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਪੱਜੇ। ਦੁਪਹਿਰ ਦੋ ਕੁ ਵਜੇ ਉਸ ਮੀਟਿੰਗ ਵਿੱਚ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਕੇਂਦਰੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਵੀ ਇਸ ਮੌਕੇ ਹਾਜ਼ਰ ਸੀ।
ਜਾਬਤਾ ਲੱਗਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ‘ਅਸੀਂ ਆਗਾਮੀ 2019 ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹਾਂ। ਪੰਜਾਬ ਵਿੱਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣ ਜਾ ਰਹੀਆਂ ਹਨ ਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰਾਂਗੇ।ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾੱਰਟ-ਲਿਸਟ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਸਕ੍ਰੀਨਿੰਗ ਕਮੇਟੀ, ਕੰਪਰਾਈਜ਼ਿੰਗ ਏਆਈਸੀਸੀ ਜਨਰਲ ਸਕੱਤਰ (ਆੱਰਗੇਨਾਈਜ਼ੇਸ਼ਨ) ਕੇ।ਸੀ। ਵੇਨੂਗੋਪਾਲ, ਪੰਜਾਬ ਏਆਈਸੀਸੀ ਪ੍ਰਧਾਨ ਆਸ਼ਾ ਕੁਮਾਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ ਗਈ। ਜੋ ਵੀ ਨਾਮ ਸ਼ਾੱਰਟ-ਲਿਸਟ ਕੀਤੇ ਜਾਣਗੇ ਉਹ ਅਸੀਂ ਆੱਲ ਇੰਡੀਆ ਕਾਂਗਰਸ ਕਮੇਟੀ ਦੇ ਕੇਂਦਰੀ ਚੋਣ ਕਮੇਟੀ ਨੂੰ ਭੇਜ ਦੇਵਾਂਗੇ।”

Real Estate