ਉਮਰਾਨੰਗਲ ਨੂੰ ਮਿਲੀ ਜ਼ਮਾਨਤ, ਰਿਹਾਈ ਜਲਦ

1366

ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋ ਗਈ। ਫ਼ਰੀਦਕੋਟ ਦੀ ਜ਼ਿਲ੍ਹਾ ਤੇ ਸੈਸ਼ਨਜ਼ ਅਦਾਲਤ ਨੇ ਅੱਜ ਉਨ੍ਹਾਂ ਨੂੰ ਇਹ ਰਾਹਤ ਦਿੱਤੀ ਤੇ ਕੇਂਦਰੀ ਜੇਲ੍ਹ ਵਿੱਚੋਂ ਅੱਜ ਹੀ ਉਨ੍ਹਾਂ ਦੀ ਰਿਹਾਈ ਵੀ ਹੋ ਸਕਦੀ ਹੈ।ਵਿਸ਼ੇਸ਼ ਜਾਂਚ ਟੀਮ ਵੱਲੋਂ ਉਮਰਾਨੰਗਲ ਨੂੰ 18 ਫਰਵਰੀ ਨੂੰ ਉਕਤ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਸੀ। ਅਦਾਲਤ ਨੇ ਸਾਫ਼ ਕੀਤਾ ਸੀ ਕਿ ਜੇਕਰ ਐੱਸ। ਆਈ। ਟੀ। ਉਮਰਾਨੰਗਲ ਨੂੰ ਕਿਸੇ ਹੋਰ ਮਾਮਲੇ ‘ਚ ਗ੍ਰਿਫ਼ਤਾਰ ਕਰਦੀ ਹੈ ਤਾਂ ਉਸ ਨੂੰ 7 ਦਿਨ ਪਹਿਲਾਂ ਗ੍ਰਿਫ਼ਤਾਰੀ ਦੀ ਜਾਣਕਾਰੀ ਦੇਣੀ ਹੋਵੇਗੀ।

Real Estate