ਡਾ ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਉਣ ਤੇ ਪੰਜਾਬ ਕਾਂਗਰਸ ਦਾ ਲੱਗਿਆ ਪੂਰਾ ਜੋਰ

1553

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ, ਸੂਬਾ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ। ਖ਼ਬਰਾਂ ਹਨ ਕਿ ਉਨ੍ਹਾਂ ਡਾ ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਬਾਰੇ ਸੋਚਣ ਲਈ ਅਪੀਲ ਕੀਤੀ ਹੈ ਕਿਉਂਕਿ ਪਾਰਟੀ ਦੇ ਸਕ੍ਰੀਨਿੰਗ ਪੈਨਲ ਨੇ ਡਾ ਮਨਮੋਹਨ ਸਿੰਘ ਦੇ ਨਾਮ ‘ਤੇ ਸਹਿਮਤੀ ਜਤਾਈ ਹੈ ਕਿ ਉਨ੍ਹਾਂ ਦਾ ਨਾਮ ਪਾਰਟੀ ਲਈ ਲਾਹੇਵੰਦ ਸਾਬਿਤ ਹੋਵੇਗਾ।
ਕਪੂਰਥਲਾ ਹਾਊਸ ਵਿਖੇ ਪੈਨਲ ਦੀ ਮੀਟਿੰਗ ਤੋਂ ਬਾਅਦ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਗਈ ਜਿਸ ਵਿਚ ਅਮਰਿੰਦਰ ਸਿੰਘ, ਆਸ਼ਾ ਕੁਮਾਰੀ, ਜਾਖੜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਆਉਣ ਵਾਲੀਆਂ ਪੰਜਾਬ ਚੋਣਾਂ ਲਈ ਸੰਭਾਵੀ ਨਾਮਜ਼ਦ ਉਮੀਦਵਾਰਾਂ ਦੀ ਚਰਚਾ ਕੀਤੀ। ਅਮਰਿੰਦਰ ਸਿੰਘ, ਵੇਣੂਗੋਪਾਲ, ਆਸ਼ਾ ਕੁਮਾਰੀ ਅਤੇ ਜਾਖੜ ਨੇ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਲਈ ਸ਼ਾਰਟਲਿਸਟ ਦੀ ਚੋਣ ਕੀਤੀ।ਕੈਪਟਨ ਅਮਰਿੰਦਰ ਨੇ ਕਿਹਾ ਕਿ, ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਸੁਝਾਏ ਸ਼ਾਰਟਲਿਸਟ ਉਮੀਦਵਾਰਾਂ ਦੇ ਨਾਮ ਕੇਂਦਰੀ ਕਮੇਟੀ ਚੋਣ ਕਮਿਸ਼ਨ ਨੂੰ ਭੇਜੇ ਜਾਣਗੇ। ਹਾਲਾਂਕਿ ਕੈਪਟਨ ਅਮਰਿੰਦਰ ਨੇ ਸ਼ਾਰਟਲਿਸਟ ਹੋਏ ਨਾਵਾਂ ਬਾਰੇ ਕੋਈ ਖੁਲਾਸਾ ਨਹੀਂ ਕੀਤਾ। 19 ਮਈ ਨੂੰ ਆਖਰੀ ਪੜਾਅ ਵਿਚ ਪੰਜਾਬ ‘ਚ ਚੋਣਾਂ ਹੋਣਗੀਆਂ।

Real Estate