ਬਾਲਾਕੋਟ ਏਅਰ ਸਟ੍ਰਾਈਕ ਨੂੰ ਫ਼ਾਰੂਕ ਅਬਦੁੱਲਾ ਨੇ ਕਿਹਾ ਚੋਣ ਸਟੰਟ

1274

ਬਾਲਾਕੋਟ ‘ਚ ਕੀਤੀ ਗਈ ਏਅਰ ਸਟ੍ਰਾਈਕ ਨੂੰ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੇ ਚੋਣ ਸਟੰਟ ਕਰਾਰ ਦਿੱਤਾ ਹੈ। ਅਬਦੁੱਲਾ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਭਾਰਤ ਦੀ ਪਾਕਿਸਤਾਨ ਦੇ ਨਾਲ ਲੜਾਈ ਚੱਲਦੀ ਆ ਰਹੀ ਹੈ। ਚੋਣਾਂ ਨੇੜੇ ਹਨ ਇਸ ਲਈ ਇਹ ਸਰਜੀਕਲ ਸਟ੍ਰਾਈਕ (ਏਅਰ ਸਟ੍ਰਾਈਕ) ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ‘ਚ ਅਸੀ ਕਰੋੜਾਂ ਦਾ ਜਹਾਜ਼ ਗੁਆ ਦਿੱਤਾ ਪਰ ਇਸ ਗੱਲ ਦਾ ਸ਼ੁਕਰ ਹੈ ਕਿ ਸਾਡਾ ਭਾਰਤੀ ਹਵਾਈ ਸੈਨਾ ਦਾ ਪਾਇਲਟ ਸਹੀ ਸਲਾਮਤ ਭਾਰਤ ਵਾਪਸ ਪਰਤ ਆਇਆ।
ਦੂਜੇ ਪਾਸੇ ਅਬਦੁੱਲਾ ਨੇ ਜੰਮੂ-ਕਸ਼ਮੀਰ ‘ਚ ਲੋਕ ਸਭਾ ਚੋਣਾਂ ਹੋਣ ਅਤੇ ਵਿਧਾਨ ਸਭਾ ਚੋਣਾਂ ਨਾ ਹੋਣ ‘ਤੇ ਇਤਰਾਜ਼ ਕਰਦਿਆਂ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਵਿਧਾਨਸਭਾ ਚੋਣਾਂ ਕਰਵਾਉਣ ਦੇ ਹੱਕ ‘ਚ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਦੇ ਲਈ ਮਾਹੌਲ ਠੀਕ ਹੈ ਤਾਂ ਵਿਧਾਨ ਸਭਾ ਚੋਣਾਂ ਦੇ ਲਈ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਜੇਕਰ ਸੂਬੇ ‘ਚ ਲੋੜੀਦੇ ਸੁਰੱਖਿਆ ਬਲ ਤਾਇਨਾਤ ਹਨ ਤਾਂ ਫਿਰ ਦੋਵੇਂ ਚੋਣਾਂ ਕਿਉ ਨਹੀਂ ਕਰਵਾਈਆਂ ਜਾ ਸਕਦੀਆਂ।

Real Estate