ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦੀ ਸੁਣਵਾਈ ਦਾ ਸਾਹਮਣਾ ਕਰ ਰਹੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਹੋ ਗਈ। ਸ਼ਾਮੀਂ ਉਨ੍ਹਾਂ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ।ਉਮਰਾਨੰਗਲ ਰਿਹਾਈ ਦੇ ਤੁਰੰਤ ਬਾਅਦ ਗੁਰਦੁਆਰਾ ਦੂਖ–ਨਿਵਾਰਨ ਸਾਹਿਬ ਮੱਥਾ ਟੇਕਣ ਗਏ। ਉੱਥੇ ਪ੍ਰੈੱਸ ਨੇ ਉਨ੍ਹਾਂ ਤੋਂ ਕੁਝ ਸੁਆਲ ਪੁੱਛਣ ਦੇ ਜਤਨ ਕੀਤੇ ਪਰ ਉਨ੍ਹਾਂ ਕਿਸੇ ਸੁਆਲ ਦਾ ਕੋਈ ਜੁਆਬ ਨਹੀਂ ਦਿੱਤਾ।ਜਿਸ ਦਿਨ ਤੋਂ ਹਾਈ ਕੋਰਟ ਨੇ ਆਈਜੀ ਉਮਰਾਨੰਗਲ ਨੂੰ ਬਹਿਬਲ ਕਲਾਂ ਕਾਂਡ ਤੋਂ ਹੋਰ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਰਾਹਤ ਦਿੱਤੀ ਹੈ, ਉਸੇ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਇਹ ਸਟੈਂਡ ਅਖ਼ਤਿਆਰ ਕਰ ਲਿਆ ਹੈ ਕਿ ਉਹ ‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬਣਾਈ ਸਿਟ ਨੂੰ ਮੁੱਢੋਂ ਰੱਦ ਕਰਦੇ ਹਨ ਕਿਉਂਕਿ ਇਹ ਸਿਆਸੀ ਹਿਤਾਂ ਤੋਂ ਪ੍ਰੇਰਿਤ ਹੈ ਤੇ ਪੱਖਪਾਤੀ ਹੈ।‘
Real Estate