ਕਰਤਾਰਪੁਰ ਸਾਹਿਬ ਲਾਂਘਾ: ਦੋਹਾਂ ਮੁਲਕਾਂ ਵਿਚਕਾਰ ਹੋਈ ਮੀਟਿੰਗ, ਅਗਲੀ ਮੀਟਿੰਗ ਤੈਅ

1280

ਭਾਰਤ ਅਤੇ ਪਾਕਿਸਤਾਨ ਵਿਚਕਾਰ ਕਰਤਾਰਪੁਰ ਲਾਂਘੇ ਬਾਬਤ ਹੋਈ ਮੀਟਿੰਗ ਖਤਮ ਹੋ ਗਈ ਹੈ। ਅਗਲੀ ਮੀਟਿੰਗ 2 ਅਪ੍ਰੈਲ ਨੂੰ ਹੋਣੀ ਤੈਅ ਹੋਈ ਹੈ। ਕਰਤਾਰਪੁਰ ਲਾਂਘੇ ਸਬੰਧੀ ਗੱਲਬਾਤ ‘ਤੇ ਭਾਰਤ ਅਤੇ ਪਾਕਿਸਤਾਨ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਪਹਿਲੀ ਗੱਲਬਾਤ ਦੌਰਾਨ ਦੋਵਾਂ ਧਿਰਾਂ ਨੇ ਤੈਅ ਕੀਤੇ ਕਾਰੀਡੋਰ ਦੇ ਮਾਹਿਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਵਿਚਕਾਰ ਚਰਚਾ ਕੀਤੀ ਗਈ ਹੈ। ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਅਗਲੀ ਮੀਟਿੰਗ 2 ਅਪ੍ਰੈਲ ਨੂੰ ਵਾਹਗਾ ਵਿਖੇ ਰੱਖਣ ‘ਤੇ ਸਹਿਮਤੀ ਬਣੀ ਹੈ।

Real Estate