ਅਕਾਲੀਆਂ ਦੀ ਰੈ਼ਲੀ ਦੀ ਸ਼ਰਾਬ ਖਿਲਾਫ ਦੂਸਰੇ ਅਕਾਲੀ ਪਹੁੰਚੇ ਚੋਣ ਕਮਿਸ਼ਨ ਕੋਲ

1174

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਇਕ ਡੈਲੀਗੇਸ਼ਨ ਨੇ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਚੋਣ ਅਫਸਰ ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ।ਪਾਰਟੀ ਆਗੂਆਂ ਨੇ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਖਿਲਾਫ ਡੇਰਾ ਸਾਹਿਬ,ਖਡੂਰ ਸਾਹਿਬ ਵਿਖੇ ਆਯੋਜਿਤ ਰੈਲੀ ਵਿੱਚ ਖੁੱਲ੍ਹੇਆਮ ਸ਼ਰਾਬ ਵੰਡਣ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਖਡੂਰ ਸਾਹਿਬ ਤੋਂ ਉਮੀਦਵਾਰ ਜਗੀਰ ਕੌਰ ਵੱਲੋਂ ਕੀਤੀ ਰੈਲੀ ਤੋਂ ਬਾਅਦ ਉਸੇ ਥਾਂ ਉੱਤੇ ਸ਼ਰਾਬ ਦੀਆਂ ਬੋਤਲਾਂ ਦੇ ਡਟ ਖੁੱਲ੍ਹ ਗਏ। ਜਿਸਦੀ ਵੀਡੀਓ ਵਾਇਰਲ ਹੋ ਗਈ।
ਇਸ ਰੈਲੀ ਵਿੱਚ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਿਲ ਹੋਏ ਸਨ। ਖ਼ਬਰ ਨਸ਼ਰ ਹੋਣ ਦੇ ਤੁਰੰਤ ਬਾਅਦ ਅਸਰ ਵੇਖਣ ਨੂੰ ਮਿਲਿਆ ਤੇ ਚੋਣ ਕਮਿਸ਼ਨ ਨੇ ਸਖ਼ਤ ਨੋਟਿਸ ਲੈਂਦੇ ਹੋਏ ਤਰਨਤਾਰਨ ਦੇ ਡੀ ਸੀ ਤੋਂ 24 ਘੰਟਿਆਂ ਚ ਰਿਪੋਰਟ ਮੰਗੀ ਸੀ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਸਿੰਘ ਬਾਦਲ ਤੋਂ ਮੁਆਫ਼ੀ ਮੰਗਣ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਜਗੀਰ ਕੌਰ ਨੂੰ ਮੁਆਫ਼ੀ ਮੰਗਣ ਦੀ ਗੱਲ ਆਖੀ ਹੈ।
ਅਕਾਲੀ ਦਲ ਟਕਸਾਲੀ ਦੇ ਆਗੂ ਬੀਰਦਵਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਰੈਲੀ ਚ ਸ਼ਰਾਬ ਵਰਤਾਉਣ ਨੂੰ ਸ਼ਰਮਨਾਕ ਹਰਕਤ ਕਰਾਰ ਦਿੱਤਾ ਤੇ ਚੋਣ ਕਮਿਸ਼ਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Real Estate