2024 ਵਿੱਚ ਕੋਈ ਚੋਣਾਂ ਨਹੀਂ ਹੋਣਗੀਆਂ – ਭਾਜਪਾ ਸਾਂਸਦ

1236

ਉਨਾਓ ਤੋਂ ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਪੂਰੀ ਇਮਾਨਦਾਰੀ ਨਾਲ ਦੇਸ਼ ਦੇ ਨਾਂ ’ਤੇ ਲੜੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ ਕੋਈ ਚੋਣਾਂ ਨਹੀਂ ਹੋਣਗੀਆਂ। ਉਹ ਇੱਥੇ ਪਾਰਟੀ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਆਗੂ ਨੇ ਕਿਹਾ ਕਿ ਮੋਦੀ ਸੁਨਾਮੀ ਨੇ ਦੇਸ਼ ਨੂੰ ਜਗਾ ਦਿੱਤਾ ਹੈ, ਇਸ ਵਾਸਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਚੋਣਾਂ ਤੋਂ ਬਾਅਦ ਸਾਲ 2024 ਵਿੱਚ ਕੋਈ ਚੋਣਾਂ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ 2014 ਦੀ ਮੋਦੀ ਲਹਿਰ ਹੁਣ 2019 ਵਿੱਚ ਸੁਨਾਮੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਉਨ੍ਹਾਂ ਨੂੰ ਮੁੜ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਚੋਣਾਂ ਦੇ ਨਤੀਜੇ ਪਹਿਲਾਂ ਨਾਲੋਂ ਵੀ ਬਿਹਤਰ ਹੋਣਗੇ।

Real Estate