ਜੀਕੇ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੁਲਿਸ ਹੱਥ ਕੋਈ ਸਬੂਤ ਨਹੀਂ ਲੱਗਿਆ !

972

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰਨਾਂ ਵਿਰੁੱਧ ਭ੍ਰਿਸ਼ਟਾਚਾਰ ਮਾਮਲੇ ‘ਚ ਐਫਆਈਆਰ ਖਿਲਾਫ ਦਿੱਲੀ ਪੁਲਿਸ ਨੇ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ।ਖ਼ਬਰਾਂ ਅਨੁਸਾਰ ਇਸ ਕੈਂਸਲੇਸ਼ਨ ਰਿਪੋਰਟ ਫਾਈਲ ਕਰਨ ਦਾ ਮਤਲਬ ਹੈ ਕਿ ਜਾਂਚ ਟੀਮ ਨੂੰ ਮਾਮਲੇ ‘ਚ ਪੂਰੀ ਛਾਣਬੀਣ ਕਰਨ ‘ਤੇ ਉਕਤ ਮੁਲਜ਼ਮਾਂ ਵਿਰੁੱਧ ਕੋਈ ਵੀ ਸਬੂਤ ਨਹੀਂ ਮਿਲਿਆ।ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਾਲੇ ਕੁਝ ਦਿਨ ਪਹਿਲਾਂ ਹੀ ਨਵਾਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਰੂਪ ‘ਚ ਮਿਲਿਆ ਹੈ, ਜਿਸ ਤੋਂ ਬਾਅਦ ਹੀ ਮਨਜੀਤ ਸਿੰਘ ਜੀ।ਕੇ ਤੇ ਹੋਰਨਾਂ ਖਿਲਾਫ ਲੱਗੇ ਭ੍ਰਿਸ਼ਟਾਚਾਰ ਵਰਗੇ ਇਲਜ਼ਾਮਾਂ ‘ਚ ਪੁਲਿਸ ਹੱਥ ਕੋਈ ਸਬੂਤ ਨਹੀਂ ਲੱਗਿਆ ਤੇ ਹੁਣ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਫਾਈਲ ਕਰ ਦਿੱਤੀ ਹੈ।

Real Estate