ਕਿਸ਼ਤੀ ਡੁੱਬਣ ਨਾਲ 94 ਲੋਕਾਂ ਦੀ ਮੌਤ

5244

ਇਰਾਕ ਵਿਚ ਮੋਸੁਲ ਸ਼ਹਿਰ ਦੇ ਨੇੜੇ ਟਿਗਰਿਸ ਨਦੀ ਵਿਚ ਕਿਸ਼ਤੀ ਡੁੱਬਣ ਨਾਲ ਘੱਟੋ ਘੱਟ 94 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਸਮਰਥਾ ਤੋਂ ਜ਼ਿਆਦਾ ਲੋਕ ਸਵਾਰ ਸਨ ਜੋ ਕੁਰਦ ਨਵਾਂ ਸਾਲ ਮਨਾ ਰਹੇ ਸਨ। ਮਰਨ ਵਾਲਿਆਂ ਵਿਚ 19 ਬੱਚੇ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਤਰੀ ਨਾਈਨਵੇਹ ਪ੍ਰਾਂਤ ਵਿਚ ਨਾਗਰਿਕ ਸੁਰੱਖਿਆ ਦੇ ਮੁੱਖੀ ਕਰਨਲ ਹੁਸਾਮ ਖਲੀਲ ਨੇ ਦੱਸਿਆ ਕਿ ਘਟਨਾ ਵੀਰਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਵੱਡੀ ਗਿਣਤੀ ਵਿਚ ਲੋਕ ਨਵਰੋਜ਼ ਮਨਾਉਣ ਲਈ ਬਾਹਰ ਨਿਕਲੇ ਸਨ। ਨਵਰੋਜ ਕੁਰਦ ਨਵੇਂ ਸਾਲ ਅਤੇ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ।ਸਿਹਤ ਮੰਤਰਾਲੇ ਦੇ ਬੁਲਾਰੇ ਸੈਫ ਅਲ ਬਦ੍ਰ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਖਲੀਲ ਨੇ ਕਿਹਾ ਕਿ ਤਕਨੀਕੀ ਸਮੱਸਿਆਵਾਂ ਕਾਰਨ ਕਿਸ਼ਤੀ ਪਲਟ ਗਈ। ਮ੍ਰਿਤਕਾਂ ਵਿਚ ਜ਼ਿਆਦਾਤਰ ਮਹਿਲਾਵਾਂ ਅਤੇ ਬੱਚੇ ਸ਼ਾਮਲ ਹਨ।

Real Estate