ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਐਲਾਨੇ ਤਿੰਨ ਹੋਰ ਉਮੀਦਵਾਰ

2019 ਕੋਲ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪਿ੍ਰੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪਿ੍ਰੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿਚ ਸ੍ਰੀ ਫ਼ਤਿਹਗੜ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਸ੍ਰੀ ਫਤਿਗਹੜ ਸਾਹਿਬ ਤੋਂ ਬਲਜਿੰਦਰ ਸਿੰਘ ਚੌਦਾਂ, ਜਲੰਧਰ ਤੋਂ ਜਸਟਿਸ ਜੋਰਾ ਸਿੰਘ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।
ਸ੍ਰੀ ਫ਼ਤਿਹਗੜ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਬਲਜਿੰਦਰ ਸਿੰਘ ਚੌਦਾਂ ਆਮ ਆਦਮੀ ਪਾਰਟੀ ਦੇ 2014 ਤੋਂ ਇੱਕ ਸਰਗਰਮ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ।ਉਹ ਖੰਨਾ, ਸਮਰਾਲਾ ਅਤੇ ਸਾਹਨੇਵਾਲ ਸੈਕਟਰ ਦੇ ਐਸ ਸੀ ਵਿੰਗ ਦੇ ਇੰਚਾਰਜ ਵੀ ਹਨ।
ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਪਿਛਲੇ ਸਮੇਂ ਦੌਰਾਨ ਨਿਆਂ ਪਾਲਿਕਾ ਵਿਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਵੀ ਆਪਣੀ ਸੇਵਾ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਸਨ।
ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਮਸੀਹ ਚੀਦਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਰਹੇ ਹਨ।

Real Estate