ਖਹਿਰਾ ਨੇ ਰੋਡ ਸ਼ੋਅ ਰਾਹੀ ਬਠਿੰਡਾ ‘ਚ ਕੀਤਾ ਚੋਣ ਮੁਹਿੰਮ ਦਾ ਆਗਾਜ਼

923

ਬਠਿੰਡਾ ਤੋਂ ਚੋਣ ਮੁਕਾਬਲੇ ਵਿੱਚ ਨਿੱਤਰੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਮਾਨਸਾ ਦੇ ਪਿੰਡ ਢੈਪਈ ਤੋਂ ਬਠਿੰਡਾ ਦੇ ਤਲਵੰਡੀ ਸਾਬੋ ਤੱਕ ਰੋਡ ਸ਼ੋਅ ਕੀਤਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਤੇ ਉਹਨਾਂ ਨੂੰ ਚਾਹੁਣ ਵਾਲਿਆਂ ਨੇ ਹਿੱਸਾ ਲਿਆ। ਇਸ ਮੌਕੇ ਰੋਡ ਸ਼ੋਅ ਵਿੱਚ ਸ਼ਾਮਲ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਅਕਾਲੀ ਦਲ ਅਤੇ ਕਾਂਗਰਸ ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਲੋਕ ਸਭਾ ਚੋਣਾਂ ਵਿੱਚ ਬਠਿੰਡਾ ਸੀਟ ਤੋਂ ਚੋਣ ਮੁਕਾਬਲੇ ਵਿੱਚ ਹਿੱਸਾ ਲੈ ਰਹੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਮਾਨਸਾ ਦੇ ਪਿੰਡ ਢੈਪਈ ਤੋਂ ਬਠਿੰਡਾ ਦੇ ਤਲਵੰਡੀ ਸਾਬੋ ਤੱਕ ਰੋਡ ਸ਼ੋਅ ਕਰਕੇ ਕੀਤੀ। ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਲੋਕਾਂ ਨੇ ਹਿੱਸਾ ਲਿਆ।
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਖਹਿਰਾ ਨੇ ਦੇ ਰੋਡ ਸ਼ੋਅ ਬਾਰੇ ਕਿਹਾ ਕਿ ਅਸੀਂ ਰੋਡ ਸ਼ੋਅ ਕਰਕੇ ਤਲਵੰਡੀ ਸਾਬੋ ਜਾ ਕੇ ਮੱਥਾ ਟੇਕਾਂਗੇ।ਉਹਨਾਂ ਕਿਹਾ ਕਿ ਪੰਜਾਬ ਵਿੱਚ ਜੋ ਭ੍ਰਿਸ਼ਟਾਚਾਰ, ਨਸ਼ੇ ਅਤੇ ਬੇਰੋਜਗਾਰੀ ਦੇ ਨਾਲ ਦੋ ਵੱਡੇ ਪਰਿਵਾਰਾਂ ਨੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਖੁਦਕੁਸ਼ੀਆਂ ਲਈ ਮਜਬੂਰ ਕਰ ਦਿੱਤਾ। ਇਸ ਲਈ ਸੱਥਾਂ ਵਿੱਚ ਜਾਕੇ ਇਹਨਾਂ ਨੂੰ ਬੇਨਕਾਬ ਕਰਾਂਗੇ ਤੇ ਇਹਨਾਂ ਦੀ ਚੁੰਗਲ ਚੋਂ ਪੰਜਾਬ ਨੂੰ ਬਚਾਵਾਂਗੇ।

Real Estate