ਸੁਖਬੀਰ ਦੇ ਫ਼ਿਰੋਜ਼ਪੁਰ ਤੇ ਹਰਸਿਮਰਤ ਦੇ ਬਠਿੰਡਾ ਤੋਂ ਲੜਨ ਦੀਆ ਚੱਲੀਆਂ ਖ਼ਬਰਾਂ

1287

ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਤੇ ਹਰਸਿਮਰਤ ਕੌਰ ਬਾਦਲ ਦੇ ਆਪਣੇ ਪਹਿਲੇ ਹਲਕੇ ਬਠਿੰਡਾ ਤੋਂ ਹੀ ਚੋਣ ਲੜਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਫੈਸਲੇ ਤੋਂ ਸੁਖਬੀਰ ਬਾਦਲ ਦੀ ਫ਼ਿਰੋਜ਼ਪੁਰ ਅਤੇ ਬਠਿੰਡਾ ਦੋਨੇਂ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਦਿਖਾਈ ਦਿੰਦਾ ਹੈ। ਹੁਣ ਤੱਕ ਅਕਾਲੀ ਦਲ ਨੇ ਲਗਭਗ ਜਿਹੜੇ ਹਲਕਿਆਂ ‘ਚ ਆਪਣੇ ਉਮੀਦਵਾਰ ਐਲਾਨੇ ਜਾਂ ਤੈਅ ਕੀਤੇ ਹਨ, ਉਹ ਨੇ ਫਤਹਿਗੜ੍ਹ ਸਾਹਿਬ ਤੋਂ ਦਰਬਾਰਾ ਸਿੰਘ , ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ, ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ, ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ, ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਨੂੰ ਪਟਿਆਲਾ ਦੇ ਨਾਮ ਤੈਅ ਹਨ। ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ, ਚਰਨਜੀਤ ਸਿੰਘ ਅਟਵਾਲ ਦੇ ਨਾਵਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ ਜਦਕਿ ਕੁਝ ਦਾ ਰਸਮੀ ਐਲਾਨ ਕਰਨਾ ਅਜੇ ਬਾਕੀ ਹੈ।
ਅਕਾਲੀ ਦਲ ਇਸ ਵਕਤ ਫਰੀਦਕੋਟ ਤੇ ਲੁਧਿਆਣਾ ਦੀ ਸੀਟ ਨੂੰ ਲੈ ਕੇ ਕੋਈ ਚਿਹਰਾ ਸਾਹਮਣੇ ਨਹੀਂ ਲਿਆ ਸਕਿਆ ਹੈ। ਜਦਕਿ ਕਿਆਸਰਾਈਆਂ ਇਹ ਹਨ ਕਿ ਫ਼ਰੀਦਕੋਟ ਤੋਂ ਹਰਪ੍ਰੀਤ ਸਿੰਘ , ਜਸਟਿਸ (ਸੇਵਾ ਮੁਕਤ) ਨਿਰਮਲ ਸਿੰਘ ਤੇ ਜੋਗਿੰਦਰ ਸਿੰਘ ਪੰਜਗਰਾਈਂ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਉਥੇ ਹੀ ਲੁਧਿਆਣਾ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ ਅਤੇ ਰਣਜੀਤ ਸਿੰਘ ਢਿੱਲੋਂ ਦੇ ਨਾਮ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

Real Estate