ਗੋਲੀਕਾਂਡ ਮਾਮਲੇ : ਸਾਬਕਾ ਚਰਨਜੀਤ ਸ਼ਰਮਾ ਦਾ ਪੁਲਿਸ ਰਿਮਾਂਡ ਖਤਮ, 3 ਅਪ੍ਰੈਲ ਤੱਕ ਭੇਜਿਆ ਜੇਲ੍ਹ

908

ਕੋਟਕਪੂਰਾ ਗੋਲੀਕਾਂਡ ‘ਚ ਸਿਟ ਵਲੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਦਾ ਦੋ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਅੱਜ ਉਸ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਗਿਆ।ਜਿਸ ਦੌਰਾਨ ਅਦਾਲਤ ਨੇ ਸੁਣਵਾਈ ਕਰਦਿਆਂ ਚਰਨਜੀਤ ਸ਼ਰਮਾ ਨੂੰ 3 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ।
ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

Real Estate