ਪਾਕਿਸਤਾਨ ‘ਚ ਮਾਰੇ ਗਏ ਸਰਬਜੀਤ ਦੀ ਭੈਣ ਦਲਬੀਰ ਕੌਰ ਨੂੰ ਭਾਜਪਾ ਵੱਲੋਂ ਟਿਕਟ ਦੀ ਝਾਕ

1318

ਪਾਕਿਸਤਾਨ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨ ਲਈ ਸਿਰਸਾ ਤੋਂ ਭਾਜਪਾ ਤੋਂ ਆਪਣੀ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਹੈ। ਦਲਬੀਰ ਨੇ ਕਿਹਾ ਕਿ ਇਕ ਤਾਂ ਸਿੱਖ ਭਾਈਚਾਰੇ ਦੇ ਲੋਕਾਂ ਅਤੇ ਉਨ੍ਹਾਂ ਦੇ ਗੋਤ ਦੇ ਲੋਕਾਂ ਕਾਰਨ ਉਨ੍ਹਾਂ ਨੇ ਆਪਣੀ ਟਿਕਟ ਦੀ ਦਾਅਵੇਦਾਰੀ ਪੇਸ਼ ਕੀਤੀ ਹੈ। ਦਲਬੀਰ ਕੌਰ 2016 ‘ਚ ਭਾਜਪਾ ‘ਚ ਸ਼ਾਮਲ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਨਹੀਂ ਚਾਹੁੰਦੀ ਪਰ ਸਿਰਸਾ ਦੇ ਲੋਕ ਹੀ ਚਾਹੁੰਦੇ ਹਨ ਕਿ ਮੈਂ ਭਾਜਪਾ ਵੱਲੋਂ ਸਿਰਸਾ ਤੋਂ ਲੋਕ ਸਭਾ ਚੋਣਾਂ ‘ਚ ਹਿੱਸਾ ਲਵਾਂ ਅਤੇ ਪਿਛਲੇ 2 ਸਾਲ ਤੋਂ ਮੈਂ ਸਿਰਸਾ ਦੇ ਲੋਕਾਂ ਨਾਲ ਜੁੜੀ ਹੋਈ ਹਾਂ ਅਤੇ ਉਨ੍ਹਾਂ ਦੇ ਕੰਮ ਕਰ ਰਹੀ ਹਾਂ।

Real Estate