ਅਕਾਲੀ ਦਲ ਬਾਦਲ 5 ਅਪ੍ਰੈਲ ਤੱਕ ਤੈਅ ਕਰ ਲਵੇਗਾ ਲੋਕ ਸਭਾ ਉਮੀਦਵਾਰ

1165

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਸਬੰਧੀ ਪਾਰਟੀ ਵੱਲੋਂ ਪ੍ਰਕਿਰਿਆ ਜਾਰੀ ਹੈ ਜਿਸ ਨੂੰ 5 ਅਪ੍ਰੈਲ ਤੱਕ ਮੁਕੰਮਲ ਕਰਕੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ । ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਚੋਣ ਲੜੇ ਜਾਣ ਦੀਆਂ ਖਬਰਾਂ ਸਬੰਧੀ ਬਾਦਲ ਨੇ ਸਪੱਸ਼ਟ ਕੀਤਾ ਇਹ ਸਾਰਾ ਕੁਝ ਪਾਰਟੀ ਦੀ ਕੋਰ ਕਮੇਟੀ ਦੇ ਧਿਆਨ ਵਿੱਚ ਹੈ । ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਦਰਜ ਕਰਨ ਜਾ ਰਹੀ ਹੈ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪਾਲ ਵਿੱਚ ਸਿਆਸੀ ਕਾਨਫਰੰਸਾਂ ਕਰਨ ਦਾ ਸਿਲਸਿਲਾ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਉਹ ਹੁਸ਼ਿਆਰਪੁਰ , ਮਾਨਸਾ ਅਤੇ ਹੋਰ ਸਥਾਨਾਂ ਤੇ ਰੱਖੀਆਂ ਰੈਲੀਆਂ ਕਰਨ ਜਾ ਰਹੇ ਹਨ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਭਾਜਪਾ ਗੱਠਜੋੜ ਦੇ ਰਾਜ ਸਮੇਂ ਨੂੰ ਯਾਦ ਕਰਨ ਲੱਗੇ ਹਨ , ਜਿਸ ਦਾ ਸਬੂਤ ਕੀਤੀਆਂ ਜਾ ਰਹੀਆਂ ਰੇੈਲੀਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜ ਰਹੇ ਲੋਕਾਂ ਦੇ ਇਕੱਠ ਤੋਂ ਮਿਲਦਾ ਹੈ ।

Real Estate