ਦਰਬਾਰ ਸਾਹਿਬ ਤਰਨਤਾਰਨ ਵਿਖੇ ਰਾਤ ਦੇ ਹਨੇਰੇ ਵਿਚ ਦਰਸ਼ਨੀ ਡਿਉੜੀ ਢਾਹੁਣ ਲਈ ‘ਕਾਰ ਸੇਵਾ’ ਵਾਲਿਆਂ ਨੇ ਲੋਕਲ ਲੋਕਾਂ ਦੇ ਵਿਰੋਧ ਦੇ ਬਾਵਜ਼ੂਦ ਕੰਮ ਜਾਰੀ ਰੱਖਿਆ। ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਗੁਰਦਵਾਰੇ ਦਾ ਮੈਨੇਜਰ ਮੁਅੱਤਲ ਕਰ ਦਿੱਤਾ ਹੈ ਕਿ ਇਸ ਦੀ ਇਜਾਜ਼ਤ ਨਹੀਂ ਲਈ ਗਈ।19ਵੀਂ ਸਦੀ ਵਿਚ ਸਿੱਖ ਰਾਜ ਦੇ ਸਮੇਂ ਬਣੀ ਇਹ ਡਿਉੜੀ ਕੀ ਬਿਨਾਂ ਇਜਾਜ਼ਤ ਤੋਂ ਢਾਹੀ ਜਾ ਸਕਦੀ ਸੀ?
ਕਦੇ ਵੀ ਨਹੀਂ ਹਰ ਸੰਭਾਲਣ ਵਾਲੀ ਚੀਜ਼ ‘ਕਾਰ ਸੇਵਾ’ ਦੇ ਨਾਮ ਹੇਠ ਢਾਹ ਦਿੱਤੀ ਗਈ ਪਰ ਕੌਮ ਬੱਸ ਮੂੰਹ ਹੀ ਵੇਖਦੀ ਰਹਿ ਗਈ!ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰ ਸੇਵਾ ਵਾਲਿਆਂ ਬਾਬਿਆਂ ਦੀ ‘ਆਪਹੁਦਰੀ’ ਕਾਰਵਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਪੁਰਾਤਨ ਦਰਸ਼ਨੀ ਡਿਉੜੀ ਸਬੰਧੀ ਫਿਲਹਾਲ ਕੋਈ ਅੰਤਮ ਫੈਸਲਾ ਨਹੀਂ ਲਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਦੌਰਾਨ ਇਸ ਦਰਸ਼ਨੀ ਡਿਉੜੀ ਦੀ ਕਾਰਸੇਵਾ ਸਬੰਧੀ ਸੰਗਤਾਂ ਵੱਲੋਂ ਇਤਰਾਜ਼ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ’ਤੇ ਰੋਕ ਲਾ ਦਿੱਤੀ । ਕਾਰਸੇਵਾ ਵਾਲੇ ਜਗਤਾਰ ਸਿੰਘ ਪਾਸੋਂ ਵੀ ਗੁਰਦੁਆਰਾ ਸਾਹਿਬ ਦੀਆਂ ਕਾਰ ਸੇਵਾਵਾਂ ਵੀ ਵਾਪਸ ਲੈ ਲਈਆਂ ਗਈਆਂ ਹਨ।ਸਕੱਤਰ ਨੇ ਕਿਹਾ ਕਿ ਡਿਉੜੀ ਢਾਹੁਣ ਦੀ ਕਾਰਵਾਈ ਕਿਸੇ ਗਹਿਰੀ ਸਾਜ਼ਸ਼ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਲਈ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧਾ ਦਖ਼ਲ ਹੈ।
ਐਸਜੀਪੀਸੀ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਉੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵਲੋਂ ਕਾਰ ਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਰਾਤ ਦੇ ਹਨੇਰੇ ਵਿਚ 'ਕਾਰ ਸੇਵਾ' ਵਾਲਿਆਂ ਨੇ ਢਾਅ ਦਿੱਤੀ 19ਵੀਂ ਸਦੀ ਵਿਚ ਸਿੱਖ ਰਾਜ ਦੇ ਸਮੇਂ ਬਣੀ ਡਿਉੜੀ
Posted by Punjabi News Online (www.punjabinewsonline.com on Sunday, March 31, 2019