ਅਕਾਲੀਆਂ ਨੇ ਅੱਜ ਹੋਰ ਐਲਾਨੇ ਆਪਣੇ ਉਮੀਦਵਾਰ

ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਖੰਨਾ ‘ਚ ਪਹਿਲੀ ਚੋਣ ਰੈਲੀ ਕਰਨ ਪੁੱਜੇ ਤੇ ਇਸ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਰਬਾਰਾ ਸਿੰਘ ਗੁਰੂ ਸਾਬਕਾ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਨੂੰ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦਾ ਉਮੀਦਵਾਰ ਐਲਾਨ ਦਿੱਤਾ।
ਅਕਾਲੀ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਸੁਰਜੀਤ ਸਿੰਘ ਰੱਖੜਾ ਨੂੰ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਪਹਿਲਾਂ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ (ਰਾਖਵਾਂ) , ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਮੌਜੂਦਾ ਮੈਬਰ ਪਾਰਲੀਮੈਂਟ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ ।

Real Estate