ਡੇਰਾ ਸਿਰਸਾ ਦੇ ਮੁਖੀ ਤੋਂ ਪੁੱਛਗਿੱਛ ਕਰਨ ਲਈ SIT ਨੂੰ ਜੇਲ੍ਹ ਪ੍ਰਸਾਸ਼ਨ ਨੇ ਨਹੀਂ ਜਾਣ ਦਿੱਤਾ ਅੰਦਰ

1247

ਸਾਲ 2015 ਦੇ ਬੇਅਦਬੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਪੁੱਜੀ । ਖ਼ਬਰਾਂ ਹਨ ਕਿ ਜੇਲ੍ਹ ਅਧਿਕਾਰੀਆਂ ਨੇ ਕਿਸੇ ਕਾਨੂੰਨੀ ਅੜਚਣ ਕਾਰਨ ਸਿਟ ਨੂੰ ਪੁੱਛਗਿੱਛ ਲਈ ਇਜਾਜ਼ਤ ਨਹੀਂ ਦਿੱਤੀ ਹੈ ਤੇ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਨਹੀਂ ਕਰ ਸਕੀ। ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੇ ਅਫਸਰਾਂ ਨੂੰ ਜੇਲ੍ਹ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਰੁੱਖਿਆ ਦਾ ਹਵਾਲਾ ਦਿੰਦਿਆਂ ਸਿੱਟ ਦੀ ਅਰਜ਼ੀ ਵਿਚਾਰ ਕਰਨ ਲਈ ਰੱਖ ਲਈ ਹੈ।
ਮਾਮਲਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੈ ਤੇ ਹਰਿਆਣਾ ਵਿੱਚ ਉਨ੍ਹਾਂ ਦੇ ਭਾਈਵਾਲ ਬੀਜੇਪੀ ਦੀ ਸਰਕਾਰ ਹੈ। ਅਕਾਲੀ ਦਲ ਪਹਿਲਾਂ ਹੀ ਸਿੱਟ ਦੀ ਜਾਂਚ ਤੋਂ ਖਫਾ ਹੈ।

Real Estate