ਅਕਾਲੀ ਲੀਡਰ ਕੋਲਿਆਂਵਾਲੀ ਨੂੰ ਅਗਾਊਂ ਜ਼ਮਾਨਤ

1161

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਾਦਲਾਂ ਦੇ ਕਰੀਬੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ।ਕੋਲਿਆਂਵਾਲੂੀ ਨੂੰ ਇਹ ਜ਼ਮਾਨਤ ‘ਧੋਖਾਧੜੀ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ’ ਦੇ ਇੱਕ ਮਾਮਲੇ ਵਿੱਚ ਮਿਲੀ ਹੈ। ਵਿਜੀਲੈਂਸ ਬਿਊਰੋ ਨੇ ਕੋਲਿਆਂਵਾਲੀ ਵਿਰੁੱਧ ਬੀਤੇ ਜੂਨ ਮਹੀਨੇ ਭਾਰਤੀ ਦੰਡ ਸੰਘਤਾ ਦੀਆਂ ਧਾਰਾਵਾਂ 420, 465, 468 ਤੇ 471 ਅਧੀਨ ਧੋਖਾਧੜੀ ਤੇ ਭ੍ਰਿਸ਼ਟਾਚਾਰ ਦਾ ਇਹ ਮਾਮਲਾ ਦਰਜ ਕੀਤਾ ਸੀ।
ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸੇਜ਼ ਸਿਲੈਕਸ਼ਨ ਬੋਰਡ ਦੇ ਮੈਂਬਰ ਤੇ ਪੰਜਾਬ ਐਗਰੋ ਇੰਡਸਟ੍ਰੀਜ਼ ਲਿਮਿਟੇਡ ਦੇ ਚੇਅਰਮੈਨ ਰਹਿ ਚੁੱਕੇ ਹਨ।ਬੀਤੀ 15 ਮਾਰਚ ਨੂੰ ਮੋਹਾਲੀ ਦੀ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਨ ਵਾਲੇ ਵਿਸ਼ੇਸ਼ ਜੱਜ ਮੋਨਿਕਾ ਗੋਇਲ ਨੇ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਉਸ ਤੋਂ ਪਹਿਲਾਂ ਅਦਾਲਤ ਨੇ ਉਨ੍ਹਾਂ ਦੀ ਡੀਫ਼ਾਲਟ ਜ਼ਮਾਨਤ ਤਕਨੀਕੀ ਆਧਾਰ ਉੱਤੇ ਮਨਜ਼ੂਰ ਕਰ ਦਿੱਤੀ ਸੀ ਕਿਉਂਕਿ ਵਿਜੀਲੈਂਸ ਬਿਊਰੋ ਉਨ੍ਹਾਂ ਵਿਰੁੱਧ 60 ਦਿਨਾਂ ਦੇ ਨਿਰਧਾਰਤ ਸਮੇਂ ਅੰਦਰ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਵਿੱਚ ਚਲਾਨ ਹੀ ਪੇਸ਼ ਨਹੀਂ ਕਰ ਸਕਿਆ ਸੀ।

Real Estate