ਪੰਜਾਬ ਦੇ 6 ਕਾਂਗਰਸੀ ਉਮੀਦਵਾਰਾਂ ਨੂੰ ਹਰੀ ਝੰਡੀ : ਚੰਡੀਗੜ੍ਹ ਤੋਂ ਸਿੱਧੂਆਂ ਨੂੰ ਨਹੀਂ ਮਿਲੀ ਟਿਕਟ

1314

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ।ਇਨ੍ਹਾਂ ਵਿਚ 4 ਮੌਜੂਦਾ ਐਮ ਪੀ ਅਤੇ ਪਟਿਆਲਾ ਅਤੇ ਹੁਸ਼ਿਆਰਪੁਰ ਦੇ ਉਮੀਦਵਾਰ ਸ਼ਾਮਲ ਹਨ । ਇਹਨਾਂ ਵਿੱਚ ਪਟਿਆਲਾ ਤੋਂ ਪ੍ਰਨੀਤ ਕੌਰ , ਹੁਸ਼ਿਆਰਪੁਰ ਤੋਂ ਡਾਕਟਰ ਰਾਜ ਕੁਮਾਰ ਚੱਬੇਵਾਲ , ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ , ਜਲੰਧਰ ਤੋਂ ਸੰਤੋਖ ਚੌਧਰੀ, ਲੁਧਿਆਣਾ ਤੋਂ ਰਵਨੀਤ ਬਿੱਟੂ ਤੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਹਨ।
ਕਾਂਗਰਸ ਨੇ ਚੰਡੀਗੜ੍ਹ ਤੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਹੈ। ਬਾਂਸਲ ਦੇ ਗਰੁੱਪ ਨੇ ਟਿਕਟ ਮਿਲਣ ‘ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਖੁਸ਼ੀਆਂ ਮਨਾਈਆਂ। ਹਾਲਾਂਕਿ ਕਾਂਗਰਸ ਵੱਲੋਂ ਇਸ ਸਬੰਧੀ ਅਧਿਕਾਰਿਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ। ਦੱਸ ਦੇਈਏ ਚੰਡੀਗੜ੍ਹ ਦੀ ਸੀਟ ‘ਤੇ ਮਨੀਸ਼ ਤਿਵਾਰੀ ਤੇ ਨਵਜੋਤ ਕੌਰ ਸਿੱਧੂ ਵੱਲੋਂ ਵੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ।

Real Estate