ਦਰਸ਼ਨੀ ਡਿਉਢੀ ਢਾਹੁਣ ਦੇ ਮਾਮਲੇ ’ਚ ਦਖ਼ਲ ਦੇਣ ਤੋਂ ਕੈਪਟਨ ਨੇ ਕੀਤਾ ਇਨਕਾਰ

1134

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਦੇ ਗੁਰਦੁਆਰਾ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਢਾਹੇ ਜਾਣ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ ਜੋ ਪੂਰੀ ਤਰ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੇਰੇ ਵਿੱਚ ਆਉਂਦਾ ਹੈ। ਜਗਤਾਰ ਸਿੰਘ ਕਾਰ ਸੇਵਾ ਵਾਲੇ ਦੇ ਜਥੇ ਵੱਲੋਂ ਮੁੱਖ ਦੁਆਰ ਦੇ ਢਾਂਚੇ ਨੂੰ ਢਾਹੇ ਜਾਣ ਤੋਂ ਬਾਅਦ ਪੈਦਾ ਹੋਏ ਵਿਵਾਦ ’ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ’ਤੇ ਕੋਈ ਵੀ ਦਖ਼ਲ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੋਣ ਦੇ ਨਾਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ’ਚ ਵਿਸ਼ਵਾਸ ਨਹੀਂ ਰਖਦੀ। ਕੈਪਟਨ ਨੇ ਕਿਹਾ ਕਿ ਇਸ ਮੁੱਦੇ ’ਤੇ ਇਕੱਲਿਆਂ ਸ਼੍ਰੋਮਣੀ ਕਮੇਟੀ ਨੇ ਕੋਈ ਫ਼ੈਸਲਾ ਲੈਣਾ ਹੈ ਕਿਉਂਕਿ ਇਸ ਮਾਮਲੇ ਨੂੰ ਧਾਰਮਿਕ ਤੌਰ ’ਤੇ ਹੀ ਨਜਿੱਠਿਆ ਜਾਣਾ ਚਾਹੀਦਾ ਹੈ।

Real Estate