‘‘ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਦਾ ਮਹੱਤਵ: ਅਤੀਤ ਅਤੇ ਵਰਤਮਾਨ’’ ਬਾਰੇ ਰਾਸ਼ਟਰੀ ਸੈਮੀਨਾਰ ਹੋਇਆ

3465

ਬਠਿੰਡਾ- ਬਲਵਿੰਦਰ ਸਿੰਘ ਭੁੱਲਰ

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ‘‘ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਦਾ ਮਹੱਤਵ: ਅਤੀਤ ਅਤੇ ਵਰਤਮਾਨ’’ ਬਾਰੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ 5 ਅਪ੍ਰੈਲ, 2019 ਨੂੰ ਬੀ।ਐਫ।ਜੀ।ਆਈ। ਵਿਖੇ ਕੀਤਾ ਗਿਆ। ਸਾਕਾ ਜਲ੍ਹਿਆਂ ਵਾਲਾ ਬਾਗ਼ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਇਸ ਰਾਸ਼ਟਰੀ ਸੈਮੀਨਾਰ ਵਿੱਚ ਪ੍ਰੋ।(ਡਾ।) ਬੀ।ਐਸ।ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪ੍ਰੋ। (ਡਾ।) ਕੁਲਦੀਪ ਸਿੰਘ ਚੇਅਰਪਰਸਨ ਸਤਿਗੁਰੂ ਰਾਮ ਸਿੰਘ ਚੇਅਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਅਤੇ ਪ੍ਰੋ।(ਡਾ।) ਜਸਪਾਲ ਕੌਰ ਧੰਜੂ ਡੀਨ ਰਿਸਰਚ ਐਂਡ ਡਿਵੈਲਪਮੈਂਟ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਬੁਲਾਰੇ ਵਜੋਂ ਪਹੁੰਚੇ। ਇਸ ਮੌਕੇ ਸ। ਸੁਖਮੰਦਰ ਸਿੰਘ ਚੱਠਾ ਚੇਅਰਮੈਨ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਰਾਸ਼ਟਰੀ ਸੈਮੀਨਾਰ ਦਾ ਆਗਾਜ਼ ਮਹਿਮਾਨਾਂ ਵੱਲੋਂ ਸ਼ਮਾਂ ਰੋਸ਼ਨ ਕਰਕੇ ਕੀਤਾ ਗਿਆ।
ਬੀ।ਐਫ।ਜੀ।ਆਈ। ਦੇ ਚੇਅਰਮੈਨ ਡਾ। ਗੁਰਮੀਤ ਸਿੰਘ ਧਾਲੀਵਾਲ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸੰਸਥਾ ਦੀਆਂ ਪਲੇਸਮੇਂਟ, ਖੇਡਾਂ, ਸੱਭਿਆਚਾਰਕ ਅਤੇ ਅਕਾਦਮਿਕ ਖੇਤਰ ਵਿੱਚ ਹਾਲ ਵਿੱਚ
ਹੀ ਕੀਤੀਆਂ ਮਿਸਾਲੀ ਪ੍ਰਾਪਤੀਆਂ ਬਾਰੇ ਅਤੇ ਟੀਚਿਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਸਾਨੂੰ ਆਪਣੇ ਹਰ ਕਦਮ ਬਾਰੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਨੂੰ ਵਾਪਰੇ ਇੱਕ ਸਦੀ ਹੋ ਗਈ ਹੈ ਫਿਰ ਵੀ ਇਸ ਸਾਕੇ ਦੇ ਬਹੁਤ ਸਾਰੇ ਪਹਿਲੂਆਂ, ਤੱਥਾਂ ਅਤੇ ਸਥਿਤੀਆਂ ਬਾਰੇ ਸਾਡੀ ਨੋਜਵਾਨ ਪੀੜ੍ਹੀ ਨੂੰ ਪੂਰੀ ਜਾਣਕਾਰੀ ਨਹੀਂ ਹੈ। ਅੱਜ ਦੇ ਸੰਦਰਭ ਵਿੱਚ ਸਾਕਾ ਜਲ੍ਹਿਆਂ ਵਾਲਾ ਬਾਗ਼ ਦੇ ਮਹੱਤਵ ਨੂੰ ਸਮਝਣ ਅਤੇ ਜਾਨਣ ਦੇ ਮੰਤਵ ਨਾਲ ਇਹ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ, ਜਿਸ ਦੀ ਬਦੌਲਤ ਸਾਡੇ ਨੋਜਵਾਨ ਵਿਦਿਆਰਥੀ ਆਜ਼ਾਦੀ ਦੀ ਮਹੱਤਤਾ ਬਾਰੇ ਜਾਣੂ ਹੋਣਗੇ ਅਤੇ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਹੋਣਗੇ।
ਮੁੱਖ ਮਹਿਮਾਨ ਪ੍ਰੋ।(ਡਾ।) ਬੀ।ਐਸ।ਘੁੰਮਣ, ਮਾਨਯੋਗ ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਾਕਾ ਜਲ੍ਹਿਆਂ ਵਾਲਾ ਬਾਗ਼ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਇਹ ਪੰਜਾਬੀ ਯੂਨੀਵਰਸਿਟੀ ਦਾ ਪਹਿਲਾ ਰਾਸ਼ਟਰੀ ਸੈਮੀਨਾਰ ਹੈ, ਜਿਸਦਾ ਸਫ਼ਲ ਆਯੋਜਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵੱਲੋ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜ੍ਹੀ ਆਜ਼ਾਦੀ ਦੀ ਲਹਿਰ ਨਾਲ ਜਿੰਨੀ ਜੁੜੀ ਹੋਣੀ ਚਾਹੀਦੀ ਹੈ ਉਨੀ ਜੁੜੀ ਹੋਈ ਨਹੀਂ ਹੈ। ਆਜ਼ਾਦੀ ਨੂੰ ਬਰਕਰਾਰ ਰੱਖਣਾ ਬਹੁਤ ਵੱਡੀ ਚੁਣੌਤੀ ਹੈ ਇਸ ਲਈ ਸਾਡੀ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ’ਤੇ ਹੁੰਦੇ ਹਮਲਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਸਾਕਾ ਜਲ੍ਹਿਆਂ ਵਾਲਾ ਬਾਗ਼ ਤੋਂ ਸਬਕ ਮਿਲਦਾ ਹੈ ਕਿ ਅਸੀਂ ਅਜਿਹੀਆਂ ਚੰਗੀਆਂ ਸਰਕਾਰਾਂ ਚੁਣੀਏ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਉਨ੍ਹਾਂ ਨੇ ਦੱਸਿਆ ਕਿ ਆਜ਼ਾਦੀ ਦੀ ਜੰਗ ਵਿੱਚ ਸਭ ਤੋਂ ਵੱਡੀ ਭੂਮਿਕਾ ਪੰਜਾਬ ਪ੍ਰਦੇਸ਼ ਅਤੇ ਪੰਜਾਬੀਆਂ ਦੀ ਰਹੀ ਹੈ ਬਲਕਿ ਆਜ਼ਾਦੀ ਤੋਂ ਬਾਦ ਵੀ ਪੰਜਾਬੀਆਂ ਨੇ ਹਰ ਇੱਕ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਜਿਵੇਂ ਨਸ਼ੇ, ਭਰੂਣ ਹੱਤਿਆ, ਦਾਜ ਆਦਿ ਤੋਂ ਆਜ਼ਾਦ ਹੋਣ ਲਈ ਜਦੋ ਜਹਿਦ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਬੀ।ਐਫ।ਜੀ।ਆਈ। ਦੀ ਸਮੁੱਚੀ ਮੈਨੇਜਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਰਾਸ਼ਟਰੀ ਸੈਮੀਨਾਰ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ। ਪ੍ਰੋ।(ਡਾ।) ਜਸਪਾਲ ਕੌਰ ਧੰਜੂ, ਡੀਨ, ਰਿਸਰਚ ਐਂਡ ਡਿਵੈਲਪਮੈਂਟ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਦਾ ਤੱਤਕਾਲੀ ਕਾਰਨ ਰਾਵਲਟ ਕਾਨੂੰਨ ਸੀ ਜਿਸ ਨੂੰ ਮਹਾਤਮਾ ਗਾਂਧੀ ਵੱਲੋਂ ਕਾਲੇ ਕਾਨੂੰਨ ਦਾ ਨਾਂ ਦਿੱਤਾ ਗਿਆ। ਡਾ। ਧੰਜੂ ਨੇ ਸਾਕਾ ਜਲ੍ਹਿਆਂ ਵਾਲਾ ਬਾਗ਼ ਤੋਂ ਪਹਿਲਾਂ ਦੀਆਂ ਘਟਨਾਵਾਂ ਅਤੇ ਕਾਰਨਾਂ ਤੋਂ ਲੈ ਕੇ 13 ਅਪ੍ਰੈਲ 1919 ਤੱਕ ਸਾਕਾ ਵਾਪਰਨ ਦੇ ਸਮੇਂ ਦੀਆਂ ਸਥਿਤੀਆਂ, ਹੁਕਮਰਾਨਾਂ,
ਅਫ਼ਸਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੀਆਂ ਘਟਨਾਵਾਂ ਬਾਰੇ ਖੋਜ ਅਧਾਰਿਤ ਤੱਥਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਪ੍ਰੋ। (ਡਾ।) ਕੁਲਦੀਪ ਸਿੰਘ, ਚੇਅਰਪਰਸਨ, ਸਤਿਗੁਰੂ ਰਾਮ ਸਿੰਘ ਚੇਅਰ,ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਅੰਗਰੇਜ਼ਾਂ ਨੇ ਹਿੰਦੋਸਤਾਨ ਦੇ ਦੂਜੇ ਰਾਜਾਂ ਤੋਂ ਬਾਦ ਅਖੀਰ ਵਿੱਚ ਪੰਜਾਬ ’ਤੇ 100 ਸਾਲ ਤੋਂ ਘੱਟ ਸਮਾਂ ਰਾਜ ਕੀਤਾ। ਅੰਗਰੇਜ਼ਾਂ ਨੇ 1857 ਦੇ ਗਦਰ ਦੀ ਲਹਿਰ ਅਤੇ ਫਿਰ ਕੂਕਾ ਲਹਿਰ ਨੂੰ ਆਪਣੇ ਤਾਨਾਸ਼ਾਹੀ ਜਬਰ ਅਤੇ ਜ਼ੁਲਮ ਨਾਲ ਦਬਾ ਦਿੱਤਾ। ਉਹਨਾਂ ਨੇ ਕਿਹਾ ਕਿ ਪਹਿਲੀ ਸੰਸਾਰ ਜੰਗ ਦੌਰਾਨ ਅੰਗਰੇਜ਼ਾਂ ਨੇ ਭਾਰਤੀ ਨੋਜਵਾਨਾਂ ਨੂੰ ਬ੍ਰਿਟਿਸ਼ ਫੌਜ ਵਿੱਚ ਭਰਤੀ ਕਰਨ ਲਈ ਬਹੁਤ ਹੀ ਅਸੱਭਿਅਕ ਢੰਗ ਅਪਨਾਇਆ ਜਿਸ ਨਾਲ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋਇਆ। ਇਤਿਹਾਸਕ ਘਟਨਾਵਾਂ ਦੇ ਦਸਤਾਵੇਜ਼ਾਂ ਅਨੁਸਾਰ ਸਾਕਾ ਜਲ੍ਹਿਆਂ ਵਾਲਾ ਬਾਗ਼ ਅੰਗਰੇਜ਼ੀ ਹਕੂਮਤ ਦੀ ਸੋਚੀ ਸਮਝੀ ਨੀਤੀ ਦਾ ਸਿੱਟਾ ਸੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸ। ਊਧਮ ਸਿੰਘ ਨੇ ਪੂਰੇ 21 ਸਾਲ ਬਾਦ
ਲੰਡਨ ਵਿੱਚ ਜਾ ਕੇ ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਦਾ ਬਦਲਾ ਇਸ ਘਟਨਾ ਦੇ ਮੁੱਖ ਜਿੰਮੇਵਾਰ ਮਾਇਕਲ ਓਡਵਾਇਰ ਨੂੰ ਮਾਰ ਕੇ ਲਿਆ। ਸ। ਭਗਤ ਸਿੰਘ ਨੇ ਵੀ ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਦੀ ਘਟਨਾ ਤੋਂ ਪ੍ਰੇਰਨਾ ਲੈ ਕੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਹੋਰਨਾਂ ਸ਼ਹੀਦਾਂ ਨੇ ਵੀ ਇਸ ਘਟਨਾ ਤੋਂ ਬਾਅਦ ਹਿੰਦੋਸਤਾਨ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ਼ ਕੀਤਾ।

ਇਸ ਰਾਸ਼ਟਰੀ ਸੈਮੀਨਾਰ ਵਿੱਚ ਵੱਖ-ਵੱਖ ਕਾਲਜਾਂ ਤੋਂ ਵਿਦਿਆਰਥੀਆਂ ਦੀਆਂ 234 ਟੀਮਾਂ ਨੇ ਆਪਣੇ ਖੋਜ ਪੱਤਰ ਪੇਸ਼ ਕੀਤੇ।
ਸਰਵੋਤਮ ਪੇਪਰ ਪੇਸ਼ ਕਰਨ ਵਾਲੇ 24 ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਬੀ।ਐਫ।ਜੀ।ਆਈ। ਦੀ ਸਮੁੱਚੀ ਮੈਨੇਜਮੈਂਟ ਵੱਲੋਂ ਵੀ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਮੁੱਖ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਬੀ।ਐਫ।ਜੀ।ਆਈ। ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ। ਪ੍ਰਦੀਪ ਕੌੜਾ ਨੇ ਇਸ ਰਾਸ਼ਟਰੀ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਹਰ ਇੱਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰਜ਼, ਬੀ।ਐਫ।ਜੀ।ਆਈ। ਦੇ ਵੱਖ-ਵੱਖ ਕਾਲਜਾਂ ਦੇ ਪਿੰ੍ਰਸੀਪਲ, ਡੀਨ, ਵਿਭਾਗ ਮੁੱਖੀ, ਫੈਕਲਟੀ ਅਤੇ ਵਿਦਿਆਰਥੀ ਮੌਜੂਦ ਸਨ।

Real Estate