ਮੁੰਡੇ ਨੂੰ ਟਿਕਟ ਮਿਲਣ ਤੇ ਢੀਂਡਸਾ ਦਿੱਤਾ ਆਸ਼ੀਰਵਾਦ ਪਰ ਪ੍ਰਚਾਰ ਕਰਨ ਤੋਂ ਨਾਂਹ

1127

ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੰਗਰੂਰ ਲੋਕਸਭਾ ਸੀਟ ਲਈ ਉਮੀਦਵਾਰ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਪਣੇ ਪੁੱਤਰ ਨੂੰ ਟਿਕਟ ਮਿਲਣ ’ਤੇ ਵਧਾਈ ਅਤੇ ਆਸ਼ੀਰਵਾਦ ਦਿਤਾ ਹੈ ਪਰ ਨਾਲ ਹੀ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਲਈ ਚੋਣ ਪ੍ਰਚਾਰ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ।ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਕਰਾਰੀ ਹਾਰ ਹੋ ਜਾਣ ਤੋਂ ਬਾਅਦ ਕਈ ਸੀਨੀਅਰ ਅਕਾਲੀ ਆਗੂਆਂ ਨੇ ਬਾਦਲ ਪਰਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਦੂਰੀ ਬਣਾ ਲਈ ਸੀ। ਉਨ੍ਹਹਾ ਕਿਹਾ ਹੈ ਕਿ ਜੇਕਰ ਉਹ ਪਾਰਟੀ ਦੇ ਕਹੇ ਤੇ ਹੁਣ ਲੋਕਸਭਾ ਚੋਣ ਲੜਨ ਹੀ ਜਾ ਰਹੇ ਹਨ ਤਾਂ ਉਨ੍ਹਾਂ ਦਾ ਆਸ਼ੀਰਵਾਦ ਪੁੱਤਰ ਦੇ ਨਾਲ ਹੈ। ਪਰ ਉਨ੍ਹਾਂ ਦੀ ਸਿਹਤ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ।

Real Estate