ਅਕਾਲੀਆਂ ਦੀ ਸਿ਼ਕਾਇਤ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿਟ ਦੀ ਮੈਂਬਰਸ਼ਿਪ ਤੋਂ ਕੀਤਾ ਲਾਂਭੇ

1319

ਅਕਾਲੀਆਂ ਦੀ ਸਿ਼ਕਾਇਤ ਤੇ ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਮਾਮਲਿਆਂ ਤੇ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸੇ਼ਸ ਜਾਂਚ ਟੀਮ ਦੇ ਅਧਿਕਾਰੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿਟ ਦੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਉਦੋਂ ਤੱਕ ਇਸ ਵਿਸ਼ੇਸ਼ ਜਾਂਚ ਟੀਮ ਤੋਂ ਦੂਰ ਰਹਿਣਗੇ, ਜਦੋਂ ਤੱਕ ਆਦਰਸ਼ ਚੋਣ–ਜ਼ਾਬਤਾ ਲਾਗੂ ਰਹੇਗਾ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੌਜੂਦਾ ਨਿਯੁਕਤੀਆਂ ਤੋਂ ਲਾਂਭੇ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਚੋਣਾਂ ਕਰਵਾਉਣ ਨਾਲ ਸਬੰਧਤ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ। ਅਜਿਹਾ ਕਦਮ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਚੋਣ–ਜ਼ਾਬਤੇ ਦੀ ਕਥਿਤ ਉਲੰਘਣਾ ਤੋਂ ਬਾਅਦ ਚੁੱਕਿਆ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਵਾਲੇ ਹੁਕਮ ਦੀ ਪਾਲਣਾ–ਰਿਪੋਰਟ ਸੋਮਵਾਰ ਸ਼ਾਮੀਂ 5:00 ਵਜੇ ਤੱਕ ਭੇਜੀ ਜਾਵੇ। ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਕੋਈ ਵੀ ਅਜਿਹੇ ਵਿਸ਼ੇ ਉੱਤੇ ਕਿਸੇ ਨਾਲ ਕੋਈ ਗੱਲਬਾਤ ਨਾ ਕਰਨ। ਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤਾ ਇੰਟਰਵਿਊ ਸਿਆਸੀ ਹਿਤਾਂ ਤੋਂ ਪ੍ਰੇਰਿਤ ਸੀ।

Real Estate