ਨਕੋਦਰ ਗੋਲੀ ਕਾਂਡ ਨੂੰ ਮੁੜ ਉਭਾਰਨਾ ਸਿਆਸਤ ਤੋਂ ਪ੍ਰੇਰਿਤ-ਅਕਾਲੀ ਆਗੂ

1097

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੇ ਨਕੋਦਰ ਗੋਲੀ ਕਾਂਡ ਵਿਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਵਿਰੋਧੀਆਂ ਵੱਲੋਂ ਲਗਪਗ 35 ਸਾਲ ਪਹਿਲਾਂ ਵਾਪਰੀ ਘਟਨਾ ਨੂੰ ਮੁੜ ਉਭਾਰੇ ਜਾਣ ਨੂੰ ਉਨ੍ਹਾਂ ਨੇ ਸਿਆਸਤ ਤੋਂ ਪ੍ਰੇਰਿਤ ਦੱਸਿਆ। ਗੁਰੂ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਕਰਨ ਵਾਲੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਵੀ ਉਨ੍ਹਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਜਿਸ ਵੇਲੇ ਗੋਲੀ ਚੱਲੀ, ਉਸ ਵੇਲੇ ਉਹ ਮੌਕੇ ’ਤੇ ਹਾਜ਼ਰ ਨਹੀਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਆਸੀ ਦਿੱਖ ਖ਼ਰਾਬ ਕਰਨ ਲਈ ਵਿਰੋਧੀ ਧਿਰਾਂ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀ ਨੌਕਰੀ ਇਮਾਨਦਾਰੀ ਨਾਲ ਕੀਤੀ ਸੀ। ਉਨ੍ਹਾਂ ਦਾ ਸਿਆਸੀ ਭਵਿੱਖ ਖ਼ਰਾਬ ਕਰਨ ਲਈ ਵਿਰੋਧੀਆਂ ਵੱਲੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।

Real Estate