ਸੁਖਬੀਰ ਬਾਦਲ ਦੀ ਚਾਪਲੂਸੀ ਕਰਨੀ ਡੀਐਸਪੀ ਨੂੰ ਪਈ ਮਹਿੰਗੀ , ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਹੋਇਆ ਤਬਾਦਲਾ

1596

ਅਕਾਲੀ ਦਲ਼ (ਬਾਦਲ) ਸੁਖਬੀਰ ਸਿੰਘ ਬਾਦਲ ਦੀ ਚਾਪਲੂਸੀ ਕਰਨੀ ਇੱਕ ਡੀਐਸਪੀ ਉਸ ਸਮੇਂ ਮਹਿੰਗੀ ਪੈ ਗਈ ਜਦੋ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਰਕਾਰ ਨੇ ਬਠਿੰਡਾ ਦੇ ਡੀਐਸਪੀ (ਸਿਟੀ-2) ਕਰਨਸ਼ੇਰ ਸਿੰਘ ਦਾ ਤਬਾਦਲਾ ਕਰ ਦਿੱਤਾ । ਪੁਲਿਸ ਅਫ਼ਸਰ ‘ਤੇ ਸੁਖਬੀਰ ਸਿੰਘ ਬਾਦਲ ਦੇ ‘ਪੈਰੀਂ ਹੱਥ’ ਲਾਉਣ ਦੇ ਦੋਸ਼ ਲੱਗੇ ਸਨ ਜਿਸ ਦੀ ਤਸਵੀਰ ਸੋਸ਼ਲ ਮੀਡੀਆਂ ਤੇ ਵਾਇਰਲ ਵੀ ਹੋਈ । ਚੋਣ ਕਮਿਸ਼ਨ ਵੱਲੋਂ ਮੀਡੀਆ ਰਿਪੋਰਟ ਦੇ ਆਧਾਰ ’ਤੇ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ। ਡੀਐਸਪੀ ਨੇ ਭਾਵੇਂ ਦੋਸ਼ਾਂ ਦਾ ਖੰਡਨ ਕਰਦਿਆਂ ਦਾਅਵਾ ਕੀਤਾ ਸੀ ਕਿ ਜਨਤਕ ਸਮਾਗਮ ਦੌਰਾਨ ਜਦੋਂ ਸੁਖਬੀਰ ਬਾਦਲ ਦੇ ਪੈਰ ਲੜਖੜਾ ਗਏ ਤਾਂ ਉਹ ਸਾਥੀ ਪੁਲਿਸ ਅਫ਼ਸਰਾਂ ਨੂੰ ਸਹਿਯੋਗ ਦੇ ਰਿਹਾ ਸੀ ਜਿਸ ਦੇ ਗਲਤ ਅਰਥ ਕੱਢ ਲਏ ਗਏ। ਪੁਲਿਸ ਨੇ ਕਮਿਸ਼ਨ ਨੂੰ ਭੇਜੀ ਰਿਪੋਰਟ ਵਿੱਚ ਉਕਤ ਡੀਐਸਪੀ ਨੂੰ ਆਰਮਡ ਬਟਾਲੀਅਨ ਭੇਜਣ ਸਬੰਧੀ ਸੂਚਿਤ ਕਰ ਦਿੱਤਾ ਹੈ।

Real Estate