ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਤੇ ਰਿਪੋਰਟ ਮੰਗੀ ਜਿਸ ਵਿਚ ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਕਿਹਾ ਕਿ ਆਪਣਾ ਵੋਟ ਉਨ੍ਹਾਂ ਨੂੰ ਸਮਰਪਿਤ ਕਰੋ ਜਿਨ੍ਹਾਂ ਬਾਲਾਕੋਟ ਹਵਾਈ ਹਮਲੇ ਨੂੰ ਅੰਜ਼ਾਮ ਦਿੱਤਾ। ਕਮਿਸ਼ਨ ਨੇ ਮਹਾਰਾਸ਼ਟਰ ਵਿਚ ਚੋਣ ਅਧਿਕਾਰੀਆਂ ਤੋਂ ਇਸ ਉਤੇ ਰਿਪੋਰਟ ਮੰਗੀ ਹੈ। ਮਹਾਰਾਸ਼ਟਰ ਦੇ ਮੁੱਖ ਚੋਣ ਅਧਿਕਾਰੀ ਤੋਂ ਛੇਤੀ ਤੋਂ ਛੇਤੀ ਰਿਪੋਰਟ ਸੌਪਣ ਲਈ ਕਿਹਾ ਗਿਆ ਹੈ। ਮਹਾਰਾਸ਼ਟਰ ਦੇ ਕਾਤੂਰ ਦੇ ਔਸਾ ਵਿਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਆਪ ਆਪਣਾ ਵੋਟ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰ ਸਕਦੇ ਹੋ, ਜਿਨ੍ਹਾਂ ਹਵਾਈ ਹਮਲੇ ਕੀਤੇ। ਮੋਦੀ ਨੇ ਕਿਹਾ ਕਿ ਮੈਂ ਪਹਿਲੀ ਵਾਰ ਵੋਟ ਪਾਉਣ ਵਾਲਿਅਆ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਪਹਿਲੀ ਵੋਟ ਵੀਰ ਜਵਾਨਾਂ ਨੂੰ ਸਮਰਪਿਤ ਹੋ ਸਕਦਾ ਹੈ। ਜਿਨ੍ਹਾਂ ਹਵਾਈ ਹਮਲੇ ਕੀਤੇ (ਪਾਕਿਸਤਾਨ ਦੇ ਅੰਦਰ)? ਕੀ ਤੁਹਾਡੀ ਪਹਿਲੀ ਵੋਟ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸਮਰਪਿਤ ਹੋ ਸਕਦਾ ਹੈ।
Real Estate