ਅੱਜ ਪਹਿਲੇ ਗੇੜ ‘ਚ 20 ਸੂਬਿਆਂ ਦੀਆਂ 91 ਸੀਟਾਂ ਲਈ ਵੋਟਿੰਗ ਸੁ਼ਰੂ

1068

17ਵੀਂ ਲੋਕ ਸਭਾ ਲਈ ਅੱਜ ਪਹਿਲੇ ਗੇੜ ਲਈ ਵੋਟਾਂ ਪਾਈਆਂ ਜਾਣਗੀਆਂ। ਪਹਿਲੇ ਗੇੜ ਦੀਆਂ ਚੋਣਾਂ ਲਈ ਬੀਤੀ ਸ਼ਾਮ ਹੀ ਚੋਣ ਪ੍ਰਚਾਰ ਰੁਕ ਗਿਆ। ਅੱਜ 20 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 91 ਸੀਟਾਂ ਲਈ ਵੋਟਿੰਗ ਹੋਵੇਗੀ। ਲੋਕ ਸਭਾ ਦੀਆਂ ਕੁੱਲ 543 ਸੀਟਾਂ ਹਨ।ਵੋਟਿੰਗ ਸਵੇਰੇ ਸੱਤ ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਛੇ ਵਜੇ ਤੱਕ ਚੱਲੇਗੀ।
ਪਹਿਲੇ ਗੇੜ ਦੇ ਲਈ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਸ਼ਮੀਰ, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਓਡੀਸ਼ਾ, ਸਿੱਕਮ, ਤੇਲੰਗਾਨਾ, ਤ੍ਰਿਪੁਰਾ, ਉੱਤਰ ਪ੍ਰਦੇਸ਼, ਉੱਤਰਾਖੰਡ, ਪੱਛਮੀ ਬੰਗਾਲ, ਅੰਡੇਮਾਨ ਅਤੇ ਨਿੱਕੋਬਾਰ ਆਈਲੈਂਡ ਅਤੇ ਲਕਸ਼ਦੀਪ ਵਿੱਚ ਵੋਟਾਂ ਪਾਈਆਂ ਜਾਣਗੀਆਂ।
ਇਸੇ ਦੌਰਾਨ ਵੋਟਿੰਗ ਦੀ ਪ੍ਰਕਿਰਿਆ ਸੁ਼ਰੂ ਹੋ ਗਈ ਹੈ ਤੇ ਪੋਲਿੰਗ ਬੂਥਾਂ ਤੇ ਲਾਈਨਾਂ ਲੱਗ ਗਈ ਹਨ ।

Real Estate