ਟਿਕਟ ਮਿਲਦਿਆਂ ਕੇਵਲ ਸਿੰਘ ਢਿੱਲੋਂ ਨੇ ਘੇਰਿਆ ਭਗਵੰਤ ਮਾਨ

1521

ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ‘ਤੇ ਸਿੱਧੇ ਵਾਰ ਕਰਦਿਆਂ ਕਿਹਾ ਹੈ ਕਿ ਸੰਸਦ ਵਿੱਚ ਕਾਂਗਰਸ ਦੇ ਐਮਪੀ ਰਵਨੀਤ ਬਿੱਟੂ ਨੇ ਪੰਜਾਬ ‘ਚੋਂ ਸਭ ਤੋਂ ਵੱਧ ਸਵਾਲ ਪੁੱਛੇ ਹਨ ਪਰ ਭਗਵੰਤ ਮਾਨ ਆਪਣਾ ਰੌਲਾ ਪਾ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਰਿਹਾ। ਕੇਵਲ ਢਿੱਲੋਂ ਨੇ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ‘ਤੇ ਵੀ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੇ ਆਪਣੇ ਹਲਕੇ ਦੇ ਵਿਕਾਸ ਲਈ ਕੁਝ ਵੀ ਨਹੀਂ ਕੀਤਾ। ਢਿੱਲੋਂ ਨੇ ਦਾਅਵਾ ਕੀਤਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਜਿੱਤਣ ਵਾਲੇ ਉਮੀਦਵਾਰ ਨੂੰ ਸੰਗਰੂਰ ਦੀ ਟਿਕਟ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਿੰਦਰ ਕੌਰ ਭੱਠਲ ਤੇ ਵਿਜੈ ਇੰਦਰ ਸਿੰਗਲਾ ਨੇ ਆਪਣਾ ਨਾਂ ਵਾਪਸ ਲੈ ਲਿਆ ਗਿਆ ਸੀ। ਢਿੱਲੋਂ ਨੇ ਕਿਹਾ ਰਾਜਿੰਦਰ ਕੌਰ ਭੱਠਲ ਤੇ ਵਿਜੇ ਇੰਦਰ ਸਿੰਗਲਾ ਚੋਣ ਪ੍ਰਚਾਰ ‘ਚ ਪੂਰਾ ਸਹਿਯੋਗ ਦੇਣਗੇ। ਢਿੱਲੋਂ ਨੇ ਕਿਹਾ ਕਿ ਭਗਵੰਤ ਨੇ ਸਿਰਫ ਉਨ੍ਹਾਂ ਹੀ ਪੈਸਾ ਵੰਡਿਆ ਜੋ ਐੱਮਪੀ ਨੂੰ ਮਿਲਦਾ ਪਰ ਉਹ ਕੋਈ ਵੀ ਵੱਡਾ ਪ੍ਰੋਜੈਕਟ ਨਹੀਂ ਲਿਆ ਸਕੇ ਤੇ ਭਗਵੰਤ ਨੇ ਇੱਕ ਵੀ ਸਵਾਲ ਸੰਗਰੂਰ ਦੇ ਵਿਕਾਸ ਬਾਰੇ ਨਹੀਂ ਕੀਤਾ ।

Real Estate