ਜਲ੍ਹਿਆਂਵਾਲਾ ਬਾਗ ਗੋਲੀਕਾਂਡ ਦੇ 100 ਸਾਲ ਪੂਰੇ ਹੋਣ ਤੇ ਸ਼ਹੀਦਾਂ ਦੀ ਯਾਦ ਵਿਚ ਕੈਂਡਲ ਮਾਰਚ

1063

ਜਲ੍ਹਿਆਂਵਾਲੇ ਬਾਗ ਗੋਲੀਕਾਂਡ ’ਚ ਸ਼ਹੀਦ ਹੋਏ ਭਾਰਤੀਆਂ ਦੇ 100 ਸਾਲ ਪੂਰੇ ਹੋਣ ’ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਜਲ੍ਹਿਆਂਵਾਲਾ ਬਾਗ ਦੇ ਮੁੱਖ ਗੇਟ ਤੋਂ ਸ਼ਹੀਦਾਂ ਦੀ ਯਾਦ ਵਿਚ ਇਕ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਵੀ।ਪੀ। ਸਿੰਘ ਬਦਨੌਰ ਨੇ ਵੀ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿਤੀ। ਇਸ ਮੌਕੇ ਸਾਲ 1919 ਦੀ ਵਿਸਾਖੀ ਮੌਕੇ ਵਾਪਰੇ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੌਰਾਨ ਸ਼ਹਾਦਤਾਂ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਵੰਸ਼ਜ ਤੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਵਿੱਚ 501 ਵਿਅਕਤੀ (ਸਰਕਾਰੀ ਅੰਕੜਿਆਂ ਮੁਤਾਬਕ) ਮਾਰੇ ਗਏ ਸਨ। ਵਿਸਾਖੀ ਮੌਕੇ ਹੋਣ ਵਾਲੇ ਖ਼ਾਸ ਸਮਾਰੋਹ ਲਈ ਸ਼ਹੀਦਾਂ ਦੇ ਸਿਰਫ਼ 12 ਪਰਿਵਾਰਾਂ ਨੂੰ ਹੀ ਸੱਦਿਆ ਗਿਆ ਹੈ। ਪ੍ਰਸ਼ਾਸਨ ਮੁਤਾਬਕ ਜੱਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਬਾਕੀ ਦੇ ਸ਼ਹੀਦਾਂ ਦੇ ਵੰਸ਼ਜਾਂ ਤੇ ਪਰਿਵਾਰਾਂ ਨੂੰ ਲੱਭਣ ਵਿੱਚ ਨਾਕਾਮ ਰਿਹਾ ਹੈ।

Real Estate