ਵਿਵਾਦਿਤ ਬਿਆਨ ਮਗਰੋਂ ਸਿੱਧੂ ਖਿਲਾ਼ਫ ਮਾਮਲਾ ਦਰਜ

1165

ਕਾਂਗਰਸ ਦੇ ਸਟਾਰ ਪ੍ਰਚਾਰਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਦੇ ਬਿਹਾਰ ਚ ਚੋਣ ਪ੍ਰਚਾਰ ਦੌਰਾਨ ਵਿਵਾਦਿਤ ਬਿਆਨ ਤੇ ਚੋਣ ਕਮਿਸ਼ਨ ਨੇ ਨੋਟਿਸ ਲੈ ਲਿਆ ਹੈ। ਜਿਸ ਤੋਂ ਬਾਅਦ ਸਿੱਧੂ ਖਿਲਾ਼ਫ ਕਟਿਹਾਰ ਥਾਣੇ ਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿੱਧੂ ਨੇ ਬਿਹਾਰ ਦੇ ਕਟਿਹਾਰ ਚ ਰੈਲੀ ਦੌਰਾਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰਾਉਣ ਲਈ ਇਕ ਭਾਈਚਾਰੇ ਤੋਂ ਭਾਰੀ ਗਿਣਤੀ ਚ ਨਿਕਲ ਕੇ ਕਾਂਗਰਸ ਪੱਖੀ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ। ਸਿੱਧੂ ਦਾ ਇਹ ਬਿਆਨ ਮੰਗਲਵਾਰ ਨੂੰ ਕਈ ਟੀਵੀ ਚੈਨਲਾਂ ਤੇ ਦਿਖਾਇਆ ਗਿਆ। ਭਾਜਪਾ ਨੇ ਸਿੱਧੂ ਦੇ ਇਸ ਵਿਵਾਦਿਤ ਬਿਆਨ ਨੂੰ ਚੋਣ ਕਮਿਸ਼ਨ ਦੁਆਰਾ ਨੋਟਿਸ ਚ ਲੈਣ ਦੀ ਮੰਗੀ ਕੀਤੀ।ਸਿੱਧੂ ਦੇ ਇਸ ਵਿਵਾਦਿਤ ਬਿਆਨ ਨੂੰ ਲੈ ਕੇ ਕਟਿਹਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਰਿਪੋਰਟ ਮੰਗੀ ਹੈ। ਵਧੀਕ ਮੁੱਖ ਚੋਣ ਅਧਿਕਾਰੀ ਸੰਜੇ ਕੁਮਾਰ ਸਿੰਘ ਨੇ ਕਿਹਾ ਕਿ ਰਿਪੋਰਟ ਮਿਲਣ ਮਗਰੋਂ ਸਿੱਧੂ ਖਿਲਾਫ਼ ਲੋੜੀਂਦੀ ਕਰਵਾਈ ਕੀਤੀ ਜਾਵੇਗੀ।ਸਿੱਧੂ ਨੇ ਇਹ ਬਿਆਨ ਉਸ ਸਮੇਂ ਦਿੱਤਾ ਜਦੋਂ ਉਹ ਕਟਿਹਰ ਚ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਤਾਰਿਕ ਅਨਵਰ ਦੇ ਪੱਖ ਚ ਪ੍ਰਚਾਰ ਕਰਨ ਲਈ ਗਏ ਸਨ।

Real Estate