ਕਿਹੜੇ ਰਾਜਨੀਤਿਕ ਕਾਰਨਾਂ ਕਰਕੇ ਫਿਸਲਦੀ ਹੈ ਲੀਡਰਾਂ ਦੀ ਜੁਬਾਨ ?

971

ਖਡੂਰ ਸਾਹਿਬ ਸੰਸਦੀ ਹਲਕੇ ਤੋਂ ‘ਆਪ’ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਵੱਲੋਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕੀਤੇ ਜਾਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ’ਤੇ ਪੁੱਜਾ ਗਿਆ ਹੈ। ਜਿਸ ਬਾਰੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਤੁਲਨਾ ਕਿਸੇ ਵੀ ਵਿਅਕਤੀ ਨਾਲ ਨਹੀਂ ਕੀਤੀ ਜਾ ਸਕਦੀ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਇਸ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਸ ਸਬੰਧੀ ਆਈ ਸ਼ਿਕਾਇਤ ਦੇ ਤੱਥਾਂ ਤੋਂ ਫਿਲਹਾਲ ਉਹ ਜਾਣੂ ਨਹੀਂ ਹਨ। ਪਰ ਗੁਰੂ ਸਾਹਿਬਾਨ ਦੀ ਕਿਸੇ ਵੀ ਵਿਅਕਤੀ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਦਰਾਸਲ ਇੰਟਰਵਿਊ ਦੌਰਾਨ ਜਦੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮਾਫੀ ਕਿਉਂ ਮੰਗੀ ਸੀ? ਤਾਂ ਮਨਜਿੰਦਰ ਸਿੱਧੂ ਨੇ ਤੁਰੰਤ ਤਰਕ ਦਿੱਤਾ ਕਿ ਲੋੜ ਪੈਣ ‘ਤੇ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਕੱਚੀ ਗੜ੍ਹੀ ‘ਚੋਂ ਤਾੜੀ ਮਾਰ ਕੇ ਲੰਘ ਗਏ ਸਨ।ਪਰ ਇੱਥੇ ਸਵਾਲ ਇਹ ਹੈ ਕਿ ਕੀ ਇਹਨਾਂ ਲੀਡਰਾਂ ਦੀ ਜੁਬਾਨ ਜਾਣਬੁਝ ਕੇ ਫਿਸਲਦੀ ਹੈ ਜਾਂ ਕੋਈ ਹੋਰ ਰਾਜਨੀਤਿਕ ਕਾਰਨ ਹੁੰਦਾ ?

Real Estate