ਭਾਜਪਾ ਦੀ ਉਮੀਦਵਾਰ ਮਾਲੇਗਾਓਂ ਧਮਾਕੇ ਮਾਮਲੇ ਵਾਲੀ ਸਾਧਵੀ ਖਿਲਾਫ ਸਿ਼ਕਾਇਤ

ਭਾਜਪਾ ਵੱਲੋਂ ਮਾਲੇਗਾਓਂ ਧਮਾਕਾ ਮਾਮਲੇ ਵਾਲੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ਉਮੀਦਵਾਰੀ ਨੂੰ ਚੁਨੌਤੀ ਦਿੱਤੀ ਹੈ। ਅਰਜ਼ੀ ‘ਚ ਕੋਰਟ ਦੇ ਸਾਹਮਣੇ ਸਾਧਵੀ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ ਉਮੀਦਵਾਰੀ ‘ਤੇ ਸਵਾਲ ਉਠਾਇਆ ਹੈ ਕਿਉਂਕਿ ਉਨ੍ਹਾਂ ਦੀ ਜ਼ਮਾਨਤ ਅਰਜ਼ੀ ‘ਚ ਉਨ੍ਹਾਂ ਦੀ ਸਿਹਤ ਇਕ ਮੁੱਖ ਕਾਰਨ ਹੈ। ਮਾਲੇਗਾਓ ਧਮਾਕੇ ਮਾਮਲੇ ਵਿਚ ਲੰਬੇ ਸਮੇਂ ਤੱਕ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਚੁੱਕੀ ਸਾਧਵੀਂ ਪ੍ਰਗਿਆ ਠਾਕੁਰ ਦੇ ਭਾਰਤੀ ਜਨਤਾ ਪਾਰਟੀ ਵਿਚ ਰਸਮੀ ਤੌਰ ਉਤੇ ਸ਼ਾਮਲ ਹੋਣ ਬਾਅਦ ਹੁਣ ਉਨ੍ਹਾਂ ਨੁੰ ਭੋਪਾਲ ਲੋਕ ਸਭਾ ਖੇਤਰ ਤੋਂ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ । ਕਾਂਗਰਸ ਨੇ ਇੱਥੋਂ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਭਾਜਪਾ ਵੱਲੋਂ ਸਾਧਵੀਂ ਪ੍ਰਗਿਆ ਚੋਣ ਵਿਚ ਦਿਗਵਿਜੇ ਸਿੰਘ ਨੂੰ ਚੁਣੌਤੀ ਦੇਵੇਗੀ। ਭਾਜਪਾ ਵਿਚ ਸ਼ਾਮਲ ਹੋਣ ਬਾਅਦ ਪ੍ਰਗਿਆ ਨੇ ਭਾਜਪਾ ਦਫ਼ਤਰ ਤੋਂ ਬਾਹਰ ਆਉਂਦਿਆਂ ਹੀ ਮੀਡੀਆਂ ਨੂੰ ਦੱਸਿਆ ਕਿ ਮੈਂ ਦਿਗਵਿਜੇ ਸਿੰਘ ਦੇ ਖਿਲਾਫ ਭੋਪਾਲ ਸੀਟ ਤੋਂ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਇਹ ਚੋਣ ਮੈਂ ਜਿੱਤਾਂਗੀ ਵੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੇਰੇ ਨਾਲ ਹਨ।

Real Estate