2008 ਦੇ ਮਾਲੇਗਾਓਂ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਕਥਿਤ ਮੁਲਜ਼ਮ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੇ ਮਹਾਰਾਸ਼ਟਰ ਦੇ ਮਰਹੂਮ ਪੁਲਿਸ ਅਧਿਕਾਰੀ ਹੇਮੰਤ ਕਰਕਰੇ ਬਾਰੇ ਦਿੱਤਾ ਆਪਣਾ ਵਿਵਾਦਗ੍ਰਸਤ ਬਿਆਨ ਵਾਪਸ ਲੈ ਮੁਆਫੀ ਮੰਗੀ ਹੈ। ਕਰਕਰੇ 26/11 ਦੇ ਮੁੰਬਈ ਹਮਲਿਆਂ ਦੌਰਾਨ ਪਾਕਿਸਤਾਨੀ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦ ਹੋਏ ਸਨ, ਹੇਮੰਤ ਕਰਕਰੇ ਨੂੰ ਮਰਨ ਉਪਰੰਤ ਅਸ਼ੋਕ ਚੱਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਸਾਧਵੀ ਪ੍ਰੱਗਿਆ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ – ‘ਮੈਂ ਮਹਿਸੂਸ ਕਰਦੀ ਹਾਂ ਕਿ ਮੇਰੇ ਬਿਆਨ ਤੋਂ ਦੇਸ਼ ਦੇ ਦੁਸ਼ਮਣਾਂ ਨੂੰ ਲਾਹਾ ਮਿਲਣਾ ਸੀ ਇਸ ਲਈ ਮੈਂ ਆਪਣਾ ਬਿਆਨ ਵਾਪਸ ਲੈਂਦੀ ਹਾਂ ਤੇ ਇਸ ਲਈ ਮੁਆਫ਼ੀ ਮੰਗਦੀ ਹੈ। ਇਹ ਮੇਰਾ ਨਿਜੀ ਦੁੱਖ ਸੀ।’ਭਾਜਪਾ ਨੇ ਸਾਧਵੀ ਪ੍ਰੱਗਿਆ ਸਿੰਘ ਨੂੰ ਭੋਪਾਲ ਤੋਂ ਚੋਣ–ਮੈਦਾਨ ਵਿੱਚ ਉਤਾਰਿਆ ਹੈ।
ਸਾਧਵੀ ਪ੍ਰੱਗਿਆ ਸਿੰਘ ਨੇ ਪਹਿਲਾਂ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਕਰਕਰੇ ਦੀ ਸ਼ਹਾਦਤ ਤੋਂ ਪਹਿਲਾਂ ਉਨ੍ਹਾਂ ਨੇ ਕਰਕਰੇ ਨੂੰ ਖ਼ੂਬ ਕੋਸਿਆ ਸੀ ‘ਤੇ ਉਸ ਨੂੰ ਆਪਣੇ ਕਰਮਾਂ ਦਾ ਫਲ਼ ਮਿਲਿਆ ਸੀ।’
ਮਾਲੇਗਾਓਂ ਧਮਾਕੇ ਮਾਮਲੇ ਵਾਲੀ ਸਾਧਵੀ ਨੇ ਸ਼ਹੀਦ ਹੇਮੰਤ ਕਰਕਰੇ ਵਾਲੇ ਬਿਆਨ ਤੇ ਮੰਗੀ ਮੁਆਫੀ
Real Estate