ਸ੍ਰੀਲੰਕਾ ਵਿੱਚ ਲੜੀਵਾਰ ਧਮਾਕਿਆਂ ‘ਚ 190 ਮੌਤਾਂ ਦੀਆਂ ਖ਼ਬਰਾਂ

1702

ਈਸਟਰ ਮੌਕੇ ਸ੍ਰੀਲੰਕਾ ਵਿੱਚ ਲੜੀਵਾਰ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਵਿੱਚ ਮੌਤਾਂ ਦੀ ਗਿਣਤੀ ਵੱਧ ਕੇ 190 ਤੱਕ ਪਹੁੰਚਣ ਦੀਆਂ ਖ਼ਬਰਾਂ ਹਨ ਅਤੇ 350 ਤੋਂ ਵੀ ਵੱਧ ਜ਼ਖ਼ਮੀ ਹੋਏ ਹਨ। ਮ੍ਰਿਤਕਾਂ ਵਿੱਚ 35 ਵਿਦੇਸ਼ੀ ਨਾਗਰਿਕ ਹਨ। ਛੇ ਥਾਵਾਂ ‘ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਧਮਾਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਬੱਟੀਕੋਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਵਾਪਰੇ। ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ ‘ਚ ਵੀ ਧਮਾਕੇ ਹੋਏ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ, ਵ੍ਹਟਸਐਪ ਆਦਿ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

Real Estate